15 ਕਰੋਨਾ ਪਾਜੇਟਿਵ ਮਰੀਜ ਮਿਲਣ ਨਾਲ ਮਰੀਜਾਂ ਦੀ ਗਿਣਤੀ 616 ਹੋਈ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 616 ਵਿਆਕਤੀਆਂ ਦੇ ਨਵੇ ਸੈਪਲ ਲੈਣ ਨਾਲ ਅਤੇ 488 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਪਾਜੇਟਿਵ ਮਰੀਜਾਂ ਦੇ 15 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 616 ਹੋ ਗਈ ਹੈ । ਜਿਲੇ ਵਿੱਚ ਕੁੱਲ ਸੈਪਲਾਂ ਦੀ ਗਿਣਤੀ 30756 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 29157 ਸੈਪਲ  ਨੈਗਟਿਵ,  ਜਦਕਿ 980  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 55 ਸੈਪਲ ਇਨਵੈਲਡ ਹਨ ।

Advertisements

ਐਕਟਿਵ ਕੇਸਾ ਦੀ ਗਿਣਤੀ 63  ਹੈ, ਠੀਕ ਹੋ ਚੁਕੇ ਮਰੀਜਾ ਦੀ ਗਿਣਤੀ 535 ਹੋ ਗਈ ਹੈ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ , ਕਿ ਮੁਕੇਰੀਆਂ ਸਬ ਡਿਵੀਜਨ ਨਾਲ ਸਬੰਧਿਤ 6 , ਹੁਸ਼ਿਆਰਪੁਰ  ਸ਼ਹਿਰ ਨਾਲ ਸਬੰਧਿਤ 3, ਹਾਜੀਪੁਰ 2 ਦਸੂਹਾਂ, 1 ਚੱਕੋਵਾਲ 1 ,ਗੰੜਸੰਕਰ 1 , 1 ਕੇਸ ਬੁਢਾਬੜ ਬਲਾਕ ਨਾਲ ਸਬਧਿਤ ਹੈ। ਜਿਲੇ ਦੇ ਚੱਕੋਵਾਲ ਸਿਹਤ ਬਲਾਕ ਨਾਲ ਸਬੰਧਿਤ ਪਹਿਲਾਂ ਤੋ ਪਾਜੇਟਿਵ ਕਸਬਾ ਸ੍ਰਿਸਟ ਪੁਰ ਵਾਸੀ 48 ਸਾਲਾ ਔਰਤ ਕੁਲਵਿੰਦਰ ਕੋਰ ਦੀ ਪਟੇਲ ਹਸਪਤਾਲ ਵਿਖੇ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ 18 ਹੋ ਗਈ ਹੈ। ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ , ਘਰ ਤੋ ਬਹਾਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇ ਸਮੇ ਸਿਰ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ ।

LEAVE A REPLY

Please enter your comment!
Please enter your name here