ਜ਼ਿਲਾ ਪ੍ਰਸ਼ਾਸਨ ਵਲੋਂ ਬੈਡਾਂ ਅਤੇ ਵੈਂਟੀਲੇਟਰਾਂ ਬਾਰੇ ਸਹੀ ਜਾਣਕਾਰੀ ਹਾਸਿਲ ਕਰਨ ਲਈ ਲਾਈਵ ਕੋਵਿਡ-19 ਡੈਸਬੋਰਡ ਜਾਰੀ

ਜਲੰਧਰ (ਦ ਸਟੈਲਰ ਨਿਊਜ਼) । ਜਿਲੇ ਵਿੱਚ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੈਡਾਂ ਅਤੇ ਵੈਂਟੀਲੇਟਰਾਂ ਬਾਰੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਵਲੋਂ ਜ਼ਿਲਾ ਵਾਸੀਆਂ ਦੀ ਸਹੂਲਤ ਲਈ ਲਾਈਵ ਕੋਵਿਡ-19 ਡੈਸਬੋਰਡ www.jalandhar.nic ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲਾ ਵਾਸੀ  ਜ਼ਿਲੇ ਵਿੱਚ ਕੋਵਿਡ-19 ਦੇ ਇਲਾਜ ਦੀ ਸਹੂਲਤ ਲਈ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਉਪਲਬੱਧ ਬੈਡਾਂ ਅਤੇ ਵੈਂਟੀਲੇਟਰਾਂ ਦੀ ਸਹੂਲਤ ਲਈ  ਵੈਬਸਾਈਟ www.jalandhar.nic.in ਤੋਂ ਸਹੀ ਜਾਣਕਾਰੀ ਹਾਸਿਲ ਕਰ ਸਕਦੇ ਹਨ। ਸ੍ਰੀ ਥੋਰੀ ਨੇ ਦੱਸਿਆ ਕਿ ਇਹ ਡੈਸਬੋਰਡ ਮਰੀਜਾਂ ਨੂੰ ਬੈਡਾਂ ਦੀ ਉਪਲਬੱਧਤਾ ਨਾਲ ਹਸਪਤਾਲ ਵਿੱਚ ਦਾਖਲ ਹੋਣ ਤੋਂ ਪਹਿਲਾਂ ਫ਼ੈਸਲਾ ਲੈਣ ਵਿੱਚ ਮਦਦ ਕਰੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਸਾਰੇ ਸਰਕਾਰੀ ਅਤੇ ਪਾ੍ਰਈਵੇਟ ਹਸਪਤਾਲਾਂ ਨੂੰ ਕੋਵਿਡ-19 ਦੇ ਇਲਾਜ ਲਈ ਉਹਨਾਂ ਦੇ ਹਸਪਤਾਲਾਂ ਵਿੱਚ ਬੈਡਾਂ ਅਤੇ ਵੈਂਟੀਲੇਟਰਾਂ ਦੀ ਸਥਿਤੀ ਬਾਰੇ ਨਿਯਮਤ ਤੌਰ ‘ਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਇਸ ਡੈਸਬੋਰਡ ਨੂੰ ਅਪਡੇਟ ਕਰਨ ਲਈ ਸਮਰਪਿਤ ਟੀਮ ਤਾਇਨਾਤ ਕੀਤੀ ਗਈ ਹੈ ਤਾਂ ਜੋ ਜ਼ਿਲਾ ਵਾਸੀਆਂ ਨੂੰ ਇਹ ਜਾਣਕਾਰੀ ਪ੍ਰਾਪਤ ਕਰਨ ਲਈ ਕਿਤੇ ਹੋ ਨਾ ਜਾਣਾ ਪਵੇ।

Advertisements

ਸ੍ਰੀ ਥੋਰੀ ਨੇ ਦੱਸਿਆ ਕਿ ਲੈਵਲ-1,ਲੈਵਲ-2 ਅਤੇ ਲੈਵਲ-3 ਲਈ ਬੈਡਾਂ ਅਤੇ ਵੈਂਟੀਲੇਟਰਾਂ ਸਬੰਧੀ ਜਾਣਕਾਰੀ ਇਸ ਵੈਬਸਾਈਟ ‘ਤੇ ਅਪਲੋਡ ਕੀਤੀ ਜਾ ਚੁੱਕੀ ਹੈ ਕੋਈ ਵੀ ਕੈਟਾਗਰੀ ਵਾਈਜ ਜਿਵੇਂ ਹਸਪਤਾਲਾਂ, ਲੈਵਲ, ਕੁੱਲ ਮੌਜੂਦ ਬੈਡਾਂ, ਭਰੇ ਬੈਡਾਂ ਅਤੇ ਮੌਜੂਦਾ ਉਪਲਬੱਧਤਾ ਬਾਰੇ ਜਾਣਕਾਰੀ ਹਾਸਿਲ ਕਰ ਸਕਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ•ੇ ਵਿੱਚ ਲੈਵਲ-1 ਦੇ 1800 ਬੈਡਾਂ ਵਿਚੋ 1651 ਬੈਡ ਉਪਲੱਬ ਹਨ, ਇਸੇ ਤਰਾਂ ਲੈਵਲ-2 ਦੇ 338, ਲੈਵਲ-3 ਦੇ 67 ਅਤੇ 31 ਵੈਂਟੀਲੇਟਰ ਜਿਲੇ ਭਰ ਵਿੱਚ ਉਪਲਬੱਧ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਬਹੁ ਮੰਤਵੀ ਰਣਨੀਤੀ ਨੂੰ ਅਪਣਾਇਆ ਗਿਆ ਹੈ ਅਤੇ ਜਿਹਨਾਂ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਕਿ  ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤਿਆ ਜਾ ਸਕੇ।  ਸ੍ਰੀ ਥੋਰੀ ਨੇ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਸੁਰੱਖਿਆ ਨਿਯਮਾਂ ਦੀ ਜਿਸ ਵਿੱਚ ਮਾਸਕ ਪਾਉਣਾ, ਹੱਥ ਧੋਣੇ , ਸਮਾਜਿਕ ਦੂਰੀ ਨੂੰ ਬਣਾਈ ਰੱਖਣ ਆਦਿ ਦੀ ਸਖ਼ਤੀ ਨਾਲ ਪਾਲਣਾ ਕਰਨ ਤੋਂ ਇਲਾਵਾ ਬੱਚਿਆਂ ਅਤੇ ਬਜੁਰਗਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ।

LEAVE A REPLY

Please enter your comment!
Please enter your name here