ਸਿੱਖਿਆ ਵਿਭਾਗ ਵਲੋਂ ਚਾਰ ਦਿਵਾਰੀ, ਪਾਰਕਾਂ, ਖੇਡ ਮੈਦਾਨਾਂ ਤੇ ਹੋਰਨਾਂ ਕੰਮਾਂ ਲਈ ਸਰਕਾਰੀ ਸਕੂਲਾਂ ਦੀ ਸ਼ਨਾਖਤ

ਜਲੰਧਰ (ਦ ਸਟੈਲਰ ਨਿਊਜ਼)। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਬਦਲਾਅ ਲਿਆਉਣ ਦੇ ਮੰਤਵ ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਮਗਨਰੇਗਾ ਪ੍ਰੋਗਰਾਮ ਤਹਿਤ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਇਸ ਨਾਲ ਮਗਨਰੇਗਾ ਕਾਮਿਆਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਮਿਲ ਸਕਣਗੇ ਜਿਸ ਨਾਲ ਉਨਾਂ ਲਈ ਰੋਜ਼ੀ ਰੋਟੀ ਕਮਾਉਣਾ ਹੋਰ ਅਸਾਨ ਹੋਵੇਗਾ। ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵਲੋਂ ਭੇਜੀ ਗਈ ਮੁੱਢਲੀ ਤਜਵੀਜ਼ ਅਨੁਸਾਰ 212 ਸਕੂਲਾਂ ਵਿੱਚ ਨਵੀਂ ਚਾਰ ਦਿਵਾਰੀ ਅਤੇ ਇਸ ਦੀ ਮੁਰੰਮਤ, 514 ਪਾਰਕਾਂ, 325 ਖੇਡ ਮੈਦਾਨਾਂ, 301 ਥਾਵਾਂ ‘ਤੇ ਪੌਦੇ ਲਗਾਉਣਾ ਅਤੇ 180 ਪਖ਼ਾਨਿਆਂ ਦੀ ਮੁਰੰਮਤ ਕੀਤੀ ਜਾਣੀ ਹੈ।

Advertisements

ਇਸੇ ਤਰਾਂ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਵਲੋਂ ਤਿਆਰ ਕੀਤੀ ਗਈ ਰਿਪੋਰਟ ਅਨੁਸਾਰ ਜਿਸ ਵਿੱਚ 152 ਚਾਰ ਦਿਵਾਰੀਆਂ ਦੀ ਮੁਰੰਮਤ ਅਤੇ ਨਵੇਂ ਕੰਮ , 217 ਪਾਰਕਾਂ, 188 ਖੇਡ ਮੈਦਾਨਾਂ, 185 ਥਾਵਾਂ ‘ਤੇ ਪੌਦੇ ਲਗਾਉਣੇ ਅਤੇ 175 ਪਖ਼ਾਨਿਆਂ ਦੀ ਮੁਰੰਮਤ ਦੇ ਕੰਮ ਸ਼ਾਮਿਲ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਸ ਨਿਵੇਕਲੀ ਪਹਿਲ ਤਹਿਤ ਸਕੂਲੀ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਇਹ ਸਾਰੇ ਕੰਮ ਕਰਵਾਉਣ ਲਈ ਅਧਿਕਾਰਤ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਸਕੂਲਾਂ ਦੀਆਂ ਚਾਰ ਦਿਵਾਰੀਆਂ ਦੀ ਮੁਰੰਮਤ/ਸਾਂਭ ਸੰਭਾਲ, ਪਾਰਕਾਂ, ਖੇਡ ਮੈਦਾਨਾਂ, ਪਖ਼ਾਨਿਆਂ, ਪੌਦੇ ਲਗਾਉਣ ਅਤੇ ਵਣ ਮਿੱਤਰਾ ਲਗਾਉਣਾ ਆਦਿ ਕੰਮ ਕੀਤੇ ਜਾਣਗੇ। ਸ੍ਰੀ ਥੋਰੀ ਨੇ ਕਿਹਾ ਕਿ ਇਹ ਵਿਕਾਸ ਕਾਰਜ ਸਕੂਲਾਂ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣਗੇ। ਉਨਾਂ ਕਿਹਾ ਕਿ ਸਕੂਲਾਂ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਨਾਲ ਬਿਹਤਰ ਤਾਲਮੇਲ ਲਈ ਇਕ ਤਕਨੀਕੀ ਸਹਾਇਕ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਪ੍ਰੋਜੈਕਟ ਨੂੰ ਤੇਜੀ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਹ ਸਾਰੇ ਕੰਮ ਪਹਿਲ ਦੇ ਅਧਾਰ ‘ਤੇ ਸ਼ੁਰੂ ਕੀਤੇ ਜਾਣਗੇ। ਉਨਾਂ ਕਿਹਾ ਕਿ ਇਨਾਂ ਕੰਮਾਂ ਰਾਹੀਂ ਲੋੜਵੰਦ ਤੇ ਗ਼ਰੀਬ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here