ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ ਤੇ ਦੀਪ ਕਲੋਨੀ ਨੂੰ ਕੀਤਾ ਮਾਈਕ੍ਰੋ ਕੰਟੇਨਮੈਂਟ ਜ਼ੋਨ ਘੋਸ਼ਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੋ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ ਹਨ, ਇਨਾਂ ਵਿੱਚ ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ, ਗਲੀ ਨੰ: 1 ਤੋਂ 7, ਵਾਰਡ ਨੰ: 27 ਹੁਸ਼ਿਆਰਪੁਰ ਅਤੇ ਨੰਗਲ ਰੋਡ, ਨੇੜੇ ਦੀਪ ਕਲੋਨੀ, ਵਾਰਡ ਨੰ: 6 ਗੜਸ਼ੰਕਰ ਸ਼ਾਮਲ ਹਨ। ਉਨਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਅਤੇ ਜ਼ਰੂਰੀ ਕੰਮਾਂ ਦੀ ਹੀ ਮਨਜ਼ੂਰੀ ਹੋਵੇਗੀ। ਉਨਾਂ ਕਿਹਾ ਕਿ ਮਾਈਲੂਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰੇਗਾ।

Advertisements

ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਕੇਸਾਂ ਨੂੰ ਸਿਹਤ ਸੁਵਿਧਾਵਾਂ ਵਾਲੀਆਂ ਥਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ। ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਮਾਈਲੂਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 14 ਦਿਨਾਂ ਦੀ ਹੋਵੇਗੀ। ਉਨਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਲੂਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਆਪਦਾ ਪ੍ਰਬੰਧਨ ਐਕਟ-2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  

LEAVE A REPLY

Please enter your comment!
Please enter your name here