ਨਸ਼ਾ ਤਸਕਰਾਂ ਖਿਲਾਫ ਪੁਲਿਸ ਸਖਤ: 1084 ਮਾਮਲੇ ਦਰਜ, 1130 ਗ੍ਰਿਫਤਾਰੀਆਂ ਅਤੇ 359510 ਕਿਲੋ ਲਾਹਣ ਬਰਾਮਦ

ਜਲੰਧਰ (ਦ ਸਟੈਲਰ ਨਿਊਜ਼)। ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਜ਼ਿਲਾ ਪੁਲਿਸ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ ਅਤੇ ਕਰੀਬ 7 ਮਹੀਨਿਆਂ ਵਿੱਚ ਸ਼ਹਿਰੀ ਅਤੇ ਦਿਹਾਤੀ ਪੁਲਿਸ ਵਲੋਂ ਜਿੱਥੇ 1084 ਮਾਮਲੇ ਦਰਜ ਕਰਕੇ 1130 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਥੇ 359510 ਕਿਲੋ ਲਾਹਣ ਵੀ ਬਰਾਮਦ ਕੀਤੀ ਗਈ ਹੈ। ਸ਼ਹਿਰੀ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 1 ਜਨਵਰੀ ਤੋਂ 31 ਜੁਲਾਈ ਤੱਕ ਸ਼ਰਾਬ ਦਾ ਨਜਾਇਜ਼ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਖ-ਵੱਖ 496 ਮੁਕੱਦਮੇ ਐਕਸਾਈਜ਼ ਐਕਟ ਤਹਿਤ ਦਰਜ ਕਰਕੇ 557 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 1430 ਕਿਲੋ ਲਾਹਣ ਤੋਂ ਇਲਾਵਾ ਕਰੀਬ 168 ਲੀਟਰ ਨਜਾਇਜ਼ ਸ਼ਰਾਬ ਅਤੇ 15094 ਲੀਟਰ ਇੰਗਲਿਸ਼ ਵਾਈਨ ਬਰਾਮਦ ਕੀਤੀ ਗਈ ਹੈ।

Advertisements

ਉਨਾਂ ਦੱਸਿਆ ਕਿ ਨਸ਼ੇ ਦੇ 68 ਸੌਦਾਗਰਾਂ ਖਿਲਾਫ ਵੀ ਸਿਟੀ ਪੁਲਿਸ ਵਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਐਸ.ਐਸ.ਪੀ. ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਦਿਹਾਤੀ ਪੁਲਿਸ ਵਲੋਂ ਪਿਛਲੇ ਕਰੀਬ 7 ਮਹੀਨਿਆਂ ਵਿੱਚ ਐਕਸਾਈਜ਼ ਐਕਟ ਤਹਿਤ 588 ਮਾਮਲੇ ਦਰਜ ਕਰਕੇ 573 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 358080 ਕਿਲੋ ਲਾਹਣ, ਕਰੀਬ 7100 ਲੀਟਰ ਨਜਾਇਜ਼ ਸ਼ਰਾਬ ਅਤੇ 26994 ਲੀਟਰ ਇੰਗਲਿਸ਼ ਵਾਈਨ ਬਰਾਮਦ ਕੀਤੀ ਗਈ ਹੈ। ਸ਼੍ਰੀ ਭੁੱਲਰ ਅਤੇ ਸਤਿੰਦਰ ਸਿੰਘ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਜੇਕਰ ਕੋਈ ਮਨੁੱਖੀ ਜਾਨਾਂ ਨਾਲ ਖਿਲਵਾੜ ਕਰੇਗਾ, ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀਆਂ ਦੇ ਸਹਿਯੋਗ ਨਾਲ ਹੀ ਨਸ਼ੇ ਦੇ ਨਜਾਇਜ਼ ਕਾਰੋਬਾਰ ਨੂੰ ਠੱਲ ਪਾਈ ਜਾ ਸਕਦੀ ਹੈ, ਇਸ ਲਈ ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ੇ ਦੇ ਕਾਰੋਬਾਰ ਬਾਰੇ ਸੂਚਨਾ ਹੈ ਤਾਂ ਅਜਿਹੇ ਵਿਅਕਤੀਆਂ ਬਾਰੇ ਤੁਰੰਤ ਜਾਣਕਾਰੀ ਦਿੱਤੀ ਜਾਵੇ।

ਉਨਾਂ ਦੱਸਿਆ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਤਾ ਬਿਲਕੁੱਲ ਗੁਪਤ ਰੱਖਿਆ ਜਾਵੇਗਾ। ਜ਼ਿਲ•ਾ ਪੁਲਿਸ ਦੇ ਉਚ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖਿਲਾਫ ਪੂਰੀ ਤਰਾਂ ਗੰਭੀਰ ਹੈ ਅਤੇ ਇਸੇ ਗੰਭੀਰਤਾ ਸਦਕਾ ਨਸ਼ੇ ਦੇ ਸਮੱਗਲਰਾਂ ‘ਤੇ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਜ਼ਿਲ•ਾ ਪੁਲਿਸ ਵਲੋਂ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਲਈ ਬਿਨ•ਾਂÎ ਮਾਸਕ ਵਿਅਕਤੀਆਂ ਦੇ ਚਲਾਨ ਕਰਕੇ ਜ਼ੁਰਮਾਨੇ ਵੀ ਵਸੂਲੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਯਕੀਨੀ ਬਣਾਇਆ ਜਾਵੇ ਕਿ ਘਰੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕੀਤੀ ਜਾਵੇ। ਇਸ ਤੋਂ ਇਲਾਵਾ ਸਮਾਜਿਰ ਦੂਰੀ ਬਰਕਰਾਰ ਰੱਖਦਿਆਂ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥਾਂ ਨੂੰ ਧੋਣਾ ਬਹੁਤ ਜ਼ਰੂਰੀ ਹੈ।    

LEAVE A REPLY

Please enter your comment!
Please enter your name here