ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਜ਼ਿਲਾ ਰੋਜਗਾਰ ਤੇ ਕਾਰੋਬਾਰ ਬਿਊਰੋ ਦੀਆਂ ਟੀਮਾਂ ਵਲੋਂ ਉਦਯੋਗਪਤੀਆਂ ਨਾਲ ਮੀਟਿੰਗਾਂ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਗਈ ‘ਘਰ-ਘਰ ਰੋਜ਼ਗਾਰ ‘ ਸਕੀਮ ਨੂੰ ਸਫ਼ਲ ਬਣਾਉਣ ਵੱਲ ਇਕ ਹੋਰ ਕਦਮ ਪੁੱਟਦਿਆਂ ਜਿਲਾ ਰੋਜ਼ਗਰ ਅਤੇ ਕਾਰੋਬਾਰ ਬਿਊਰੋ ਦੀਆਂ ਵੱਖ-ਵੱਖ ਟੀਮਾਂ ਵਲੋਂ ਅੱਜ ਉਦਯੋਗਪਤੀਆਂ ਦੇ ਦਫ਼ਤਰਾਂ ਵਿੱਚ ਜਾ ਕੇ 24 ਤੋਂ 30 ਸਤੰਬਰ ਤੱਕ ਲਗਾਏ ਜਾ ਰਹੇ ਆਨ ਲਾਈਨ ਜਾਬ ਮੇਲੇ ਵਿੱਚ ਖੁੱਲ ਦਿਲੀ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੇ ਆਦੇਸ਼ਾਂ ‘ਤੇ ਡਿਪਟੀ ਡਾਇਰੈਕਟਰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਅਗਵਾਈ ਵਿੱਚ ਵੱਖ-ਵੱਖ ਟੀਮਾਂ ਜਿਨਾਂ ਵਿੱਚ ਡਿਪਟੀ ਸੀ.ਈ.ਓ. ਦੀਪਕ ਭੱਲਾ, ਪਲੇਸਮੈਂਟ ਅਫਸਰ ਪੈਰੀ ਸੈਣੀ, ਕਰੀਅਰ ਕਾਊਂਸਲਰ ਜਸਬੀਰ ਸਿੰਘ ਵਲੋਂ ਪ੍ਰਧਾਨ ਸੀ.ਆਈ.ਆਈ. ਜਲੰਧਰ ਵਰਿੰਦਰ ਕਲਸੀ, ਸਪੋਰਟਸ ਅਤੇ ਸਰਜੀਕਲ ਕੰਪਲੈਕਸ ਐਸੋਸੀਏਸਨ ਮਨੀਸ਼ ਅਰੋੜਾ, ਜਲੰਧਰ ਚੈਂਬਰ ਆਫ਼ ਕਾਮਰਸ ਅਤੇ ਇੰਡਸਟਰੀ ਚਰਨਜੀਤ ਸਿੰਘ ਮੈਂਗੀ ਅਤੇ ਪ੍ਰਧਾਨਗੀ ਜਲੰਧਰ ਫੋਕਲ ਪੁਆਇੰਟ ਅਸ਼ਵਨੀ ਵਿਕਟਰ ਤੋਂ  ਹੋਰ ਉਘੇ ਉਦਯੋਗਪਤੀਆਂ ਮੁਕੁਲ ਵਰਮਾ, ਨਰਿੰਦਰ ਸੱਗੂ , ਤੇਜਿੰਦਰ ਭਾਸੀਨ ਆਦਿ ਨਾਲ ਮੁਲਾਕਾਤ ਕਰਕੇ ਆਨ ਲਾਈਨ ਜਾਬ ਮੇਲੇ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਗਿਆ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਦਯੋਗਪਤੀਆਂ ਦੇ ਕੋਲ ਜਾਣ ਦਾ ਮੁੱਖ ਮੰਤਵ ਉਨਾਂ ਨੂੰ ਕਿਸ ਤਰਾਂ ਦੀ ਮਨੁੱਖੀ ਸ਼ਕਤੀ ਦੀ ਜਰੂਰਤ ਹੈ ਦਾ ਪਤਾ ਲਗਾਉਣਾ ਹੈ। ਉਨਾਂ ਦੱਸਿਆ ਕਿ ਇਹ ਆਨ ਲਾਈਨ ਜਾਬ ਮੇਲਾ ਉਦਯੋਗਪਤੀਆਂ ਦੀ ਲੋੜ ਅਨੁਸਾਰ ਪੜ•ੇ-ਲਿਖੇ ਤੇ ਹੁਨਰਮੰਦ ਨੌਜਵਾਨਾਂ ਵਿਚਕਾਰ ਇਕ ਕੜੀ ਦਾ ਕੰਮ ਕਰੇਗਾ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਉਦਯੋਗਪਤੀਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਨਾਂ ਨੂੰ ਜਿਨੇ ਹੁਨਰਮੰਦ ਕਾਮਿਆਂ ਦੀ ਲੋੜ ਹੈ ਉਸ ਸਬੰਧੀ ਜਾਣਕਾਰੀ ਜ਼ਿਲਾ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ। ਸ੍ਰੀ ਥੋਰੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਸਰਕਾਰ ਅਤੇ ਉਦਯੋਗਿਕ ਖੇਤਰ ਵਿੱਚ ਆਪਸੀ ਸਹਿਯੋਗ ਨੂੰ ਵਧਾਇਆ ਜਾਵੇ।

ਉਨਾਂ ਕਿਹਾ ਕਿ ਇਹ ਉਦਯੋਗਪਤੀਆਂ ਅਤੇ ਨੌਜਵਾਨਾਂ ਦੋਨਾਂ ਲਈ ਬਹੁਤ ਲਾਭਦਾਇਕ ਹੋਵੇਗਾ ,ਇਸ ਨਾਲ ਨੌਜਵਾਨਾਂ ਨੂੰ ਜਿਥੇ ਰੋਜ਼ਗਾਰ ਦੀ ਪ੍ਰਾਪਤੀ ਹੋਵੇਗੀ ਉਥੇ ਹੀ ਉਦਯੋਗਾਂ ਨੂੰ ਉਨਾਂ ਦੀ ਮੰਗ ਅਨੁਸਾਰ ਹੁਨਰਮੰਦ ਕਾਮੇ ਵੀ ਮਿਲ ਸਕਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਆਨ ਲਾਈਨ ਜਾਬ ਮੇਲਾ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਲਗਾਇਆ ਜਾ ਰਿਹਾ ਹੈ ਜਿਸ ਦੌਰਾਨ 10000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦੀ ਪੇਸ਼ਕਸ ਕੀਤੀ ਜਾਵੇਗੀ। ਸ੍ਰੀ ਥੋਰੀ ਨੇ ਕਿਹਾ ਕਿ ਇਹ ਆਨ ਲਾਈਨ ਜਾਬ ਮੋਲਾ ਪੰਜਾਬ ਸਰਕਾਰ ਦੀ ‘ਘਰ-ਘਰ ਰੋਜ਼ਗਾਰ’ ਸਕੀਮ ਨੂੰ ਸਫ਼ਲ ਬਣਾਉਣ ਤੋਂ ਇਲਾਵਾ ਉਦਯੋਗਾਂ ਨੂੰ ਹੁਨਰਮੰਦ ਤੇ ਮਿਹਨਤੀ ਕਾਮੇ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਹਫ਼ਤੇ ਤੋਂ ਅਪਣੇ ਆਪ ਨੂੰ ਵੈਬਸਾਈਟ ‘ਤੇ ਵੱਧ ਤੋਂ ਵੱਧ ਰਜਿਸਟਰਡ ਕਰਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨਾਂ ਦੱਸਿਆ ਕਿ ਨੌਜਵਾਨ ਟੈਲੀਫੋਨ ਨੰ : 0181-2225791 ਅਤੇ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here