ਡਿਪਟੀ ਕਮਿਸ਼ਨਰ ਨੇ ਹੋਨਹਾਰ ਵਿਦਿਆਰਥੀਆਂ ਨੂੰ 5-5 ਹਜ਼ਾਰ ਰੁਪਏ ਦੇ ਕੇ ਕੀਤਾ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਹੁਸ਼ਿਆਰਪੁਰ ਦੀਆਂ 37 ਵਿਦਿਆਰਥਣਾਂ ਵਲੋਂ 12ਵੀਂ ਜਮਾਤ ਦੇ ਨਤੀਜਿਆਂ ਵਿੱਚ  ਸਿਖਰਲੀਆਂ ਪੁਜੀਸ਼ਨਾ ਹਾਸਲ ਕਰਨ ‘ਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਇਨਾਂ ਵਿਦਿਆਰਥਣਾਂ ਨੂੰ 5 ਹਜ਼ਾਰ ਰੁਪਏ ਪ੍ਰਤੀ ਵਿਦਿਆਰਥਣ ਨਕਦ ਇਨਾਮ ਨਾਲ ਸਨਮਾਨਿਤ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਦੀ ਹੋਣਹਾਰ ਵਿਦਿਆਰਥਣ ਪ੍ਰਤਿਸ਼ਠਾ ਦੇਵੇਸ਼ਵਰ ਵਲੋਂ ਦਰਪੇਸ਼ ਚਣੌਤੀਆਂ ਦੇ ਬਾਵਜੂਦ ਆਪਣੀ ਮੇਹਨਤ, ਲਗਨ ਅਤੇ ਦ੍ਰਿੜ ਇਰਾਦੇ ਸਦਕਾ ਦੁਨੀਆ ਦੀ ਨਾਮੀ ‘ਆਕਸਫਾਰਡ ਯੂਨੀਵਰਸਿਟੀ ਲੰਡਨ’ ਵਿੱਚ ਦਾਖਲਾ ਪਾਉਣ ‘ਤੇ ਉਸਨੂੰ ਬੇਟੀ ਬਚਾਓ-ਬੇਟੀ ਪੜਾਓ ਮੁਹਿੰਮ ਲਈ ਜ਼ਿਲਾ ਹੁਸ਼ਿਆਰਪੁਰ ਦਾ ‘ਬਰਾਂਡ ਅੰਬੈਸਡਰ’ ਵੀ ਐਲਾਨਿਆ।ਅੱਜ ਇਥੇ ਸਰਵਿਸਜ਼ ਕਲੱਬ ਵਿੱਚ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਵਿਦਿਆਰਥਣਾਂ ਨੇ ਨਾ ਸਿਰਫ ਆਪਣੇ ਸਕੂਲਾਂ, ਮਾਪਿਆਂ ਅਤੇ ਹੁਸ਼ਿਆਰਪੁਰ ਦਾ ਨਾਂ ਚਮਕਾਇਆ ਹੈ ਸਗੋਂ ਇਹ ਬਾਕੀ ਵਿਦਿਆਰਥੀਆਂ ਲਈ ਵੀ ਰਾਹ ਦਸੇਰਾ ਬਣੇ ਹਨ ਤਾਂ ਜੋ ਉਹ ਵੀ ਚੰਗੀਆਂ ਪੁਜੀਸ਼ਨਾਂ ਹਾਸਲ ਕਰ ਸਕਣ। ਉਨਾਂ ਦੱਸਿਆ ਕਿ ਇਨਾਂ 37 ਵਿਅਿਦਾਰਥਣਾਂ ਵਿਚੋਂ 10 ਮੈਡੀਕਲ ਅਤੇ ਨਾਨ-ਮੈਡੀਕਲ ਨਾਲ ਸਬੰਧਤ ਹਨ ਜਦਕਿ 11 ਆਰਟਸ, ਦੋ ਕਾਮਰਸ ਅਤੇ ਚਾਰ ਵੋਕੇਸ਼ਨਲ ਗਰੁੱਪ ਗਰੁੱਪ ਵਿਚੋਂ ਹਨ।

Advertisements

ਉਨਾਂ  ਨੇ ਵਿਦਿਆਰਥਣਾਂ ਨੂੰ ਉਨਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਾਮਨਾ ਕੀਤੀ ਕਿ ਉਹ ਭਵਿੱਖ ਵਿੱਚ ਵੀ ਇਸੇ ਤਰਾਂ ਚੰਗੀਆਂ ਪੁਜੀਸ਼ਨਾਂ ਹਾਸਲ ਕਰਦੀਆਂ ਰਹਿਣ। ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨਾਂ ਦੇ ਸਹਿਯੋਗ ਅਤੇ ਮੇਹਨਤ ਸਦਕਾ ਹੀ ਇਹ ਸਭ ਸੰਭਵ ਹੋ ਸਕਦਾ ਹੈ। ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਲੜਕੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਔਰਤਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣ ਲਈ ਪੂਰੀ ਤਰਾਂ ਵਚਨਬਧ ਹੈ।

ਇਸ ਮੌਕੇ ਜ਼ਿਲੇ ਦੀ ਪ੍ਰਤਿਭਾਵਾਨ ਵਿਦਿਆਰਥਣ ਪ੍ਰਤਿਸ਼ਠਾ ਦੇਵੇਸ਼ਵਰ ਨੂੰ ਬੇਟੀ ਬਚਾਓ-ਬੇਟੀ ਪੜਾਓ ਮੁਹਿੰਮ ਲਈ ਜ਼ਿਲਾ ਹੁਸ਼ਿਆਰਪੁਰ ਦਾ ‘ਬਰਾਂਡ ਅੰਬੈਸਡਰ’ ਐਲਾਨਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਤਿਸ਼ਠਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ ਇਰਾਦੇ ਨਾਲ ਹਰ ਮੰਜਲ ਸਹਿਜੇ ਹੀ ਸਰ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਪ੍ਰਤਿਸ਼ਠਾ ਵਲੋਂ ਇੰਗਲੈਂਡ ਦੀ ਆਕਸਫਾਰਡ ਯੂਨੀਵਰਸਿਟੀ ਵਿੱਚ ਮਾਸਟਰ ਡਿਗਰੀ ਲਈ ਜਾਣਾ ਕੋਈ ਛੋਟੀ ਪ੍ਰਾਪਤੀ ਨਹੀਂ ਹੈ ਜਿਸ ‘ਤੇ ਸਾਨੂੰ ਸਾਰਿਆਂ ਨੂੰ ਬਹੁਤ ਮਾਣ ਹੈ। ਇਸ ਮੌਕੇ ਮੌਜੂਦ ਪ੍ਰਤਿਸ਼ਠਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਸਦੀ ਪ੍ਰਾਪਤੀ ਦਾ ਸਿਹਰਾ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ ਸੰਕਲਪ ਨੂੰ ਜਾਂਦਾ ਹੈ ਜਿਸ ਸਦਕਾ ਉਹ ਆਕਸਫਾਰਡ ਯੂਨੀਵਰਸਿਟੀ ਵਿੱਚ ਪਬਲਿਕ ਪਾਲਿਸੀ ਵਿੱਚ ਮਾਸਟਰ ਡਿਗਰੀ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਜ਼ਿਲਾ ਪ੍ਰੋਗਰਾਮ ਅਫ਼ਸਰ ਡਾ. ਕੁਲਦੀਪ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here