ਜ਼ਿਲੇ ਵਿੱਚ ਹੁਣ ਤੱਕ 541 ਮਰੀਜਾਂ ਨੇ ਪਾਈ ਕੋਰੋਨਾ ਤੇ ਫਤਿਹ, 29537 ਸੈਂਪਲ ਆਏ ਨੈਗੇਟਿਵ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 29537 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 541 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ।

Advertisements

ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 31267 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅੱਜ 511ਸੈਂਪਲ ਲਏ ਗਏ, ਜਦਕਿ 387 ਸੈਂਪਲਾਂ ਦੀ ਰਿਪੋਰਟ ਆਈ ਹੈ। ਉਨਾਂ ਕਿਹਾ ਕਿ ਅੱਜ 7 ਪੋਜ਼ੀਟਿਵ ਕੇਸ ਸਾਹਮਣੇ ਆਉਣ ਨਾਲ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ 623 ਹੋ ਗਈ ਹੈ ਜਿਸ ਵਿੱਚ ਐਕਟਵਿ ਕੇਸ 64 ਹਨ। ਉਨਾਂ ਕਿਹਾ ਕਿ 980 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 55 ਕੇਸ ਇਨਵੈਲਿਡ ਪਾਏ ਗਏ ਹਨ। ਉਨਾਂ ਕਿਹਾ ਕਿ ਅੱਜ ਆਏ ਆਏ 7 ਪੋਜ਼ੀਟਿਵ ਕੇਸਾਂ ਵਿੱਚ ਤਿੰਨ ਗੜਸ਼ੰਕਰ ਨਾਲ ਸਬੰਧਤ, ਇਕ ਹਾਜੀਪੁਰ ਦੇ ਰਕੜੀ ਦਤਾਰਪੁਰ, ਹੁਸ਼ਿਆਰਪੁਰ ਸ਼ਹਿਰ ਦੇ ਦਸ਼ਮੇਸ਼ ਨਗਰ, ਪੁਰਹੀਰਾਂ ਅਤੇ ਗੌਤਮ ਨਗਰ ਤੋਂ ਇਕ-ਇਕ ਕੇਸ ਸਾਹਮਣੇ ਆਇਆ ਹੈ। ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।  

LEAVE A REPLY

Please enter your comment!
Please enter your name here