11 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 634,  1 ਹੋਰ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 783 ਵਿਆਕਤੀਆਂ ਦੇ ਨਵੇ ਸੈਪਲ ਲੈਣ  ਨਾਲ ਅਤੇ 59 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਪਾਜੇਟਿਵ ਮਰੀਜਾਂ ਦੇ 11 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 634 ਹੋ ਗਈ ਹੈ । ਜਿਲੇ ਵਿੱਚ  ਕੁੱਲ ਸੈਂਪਲਾਂ ਦੀ ਗਿਣਤੀ 32050 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 29613 ਸੈਂਪਲ  ਨੈਗਟਿਵ,  ਜਦਕਿ 1809 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 55 ਸੈਂਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 69 ਹੈ, ਠੀਕ ਹੋ ਚੁਕੇ ਮਰੀਜਾ ਦੀ ਗਿਣਤੀ 546ਹੋ ਗਈ ਹੈ ਤੇ ਇਕ ਮੌਤ ਹੋਰ ਹੋਣ ਨਾਲ ਮੌਤਾ ਦੀ ਗਿਣਤੀ 19 ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ , ਕਿ ਜਿਲੇ ਵਿੱਚ 11 ਨਵੇ ਕੇਸ ਆਏ ਹਨ ਜਿਨਾ ਵਿੱਚ ਮੁਕੇਰੀਆਂ ਨਾਲ ਸਬੰਧਿਤ 3, ਹੁਸ਼ਿਆਰਪੁਰ 3 , ਹਾਜੀਪੁਰ 1 , ਭੂਗਾਂ  1 , ਮੰਡ ਮੰਡੇਰ 2 , ਦਸੂਹਾਂ  1 ਪਾਜੇਟਿਵ ਮਿਲਿਆ ਹੈ , ਤੇ ਇਕ ਮੌਤ ਪਿੰਡ ਪੁਹਾਰੀ ਦੇ ਇਕ ਵਿਆਕਤੀ ਉਮਰ 42 ਸਾਲ ਦੀ ਮੌਤ ਹੋ ਗਈ ਹੈ ਇਹ ਕਿਸੇ ਹੋਰ ਬਿਮਾਰੀ ਨਾਲ ਪੀੜਤ ਸੀ ਪਰ ਇਸ ਨੇ ਕੋਰੋਨਾ ਟੈਸਟ ਕਰਵਾਇਆ ਸੀ ਜੋ ਪਾਜੇਟਿਵ ਆਇਂਆ ਹੈ ।

ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ , ਘਰ ਤੋ ਬਹਾਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇ ਸਮੇ ਸਿਰ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ ।

LEAVE A REPLY

Please enter your comment!
Please enter your name here