ਜ਼ਿਲਾ ਪੁਲਿਸ ਨੇ ਮੁਫਤ ਵਿੱਚ ਵੰਡੇ 3000 ਮਾਸਕ ਤੇ ਵਿਟਾਮਿਨ-ਸੀ ਦੀਆਂ ਗੋਲੀਆਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲੇ ਦੀਆਂ ਸਬ-ਡਵੀਜ਼ਨਾਂ ਵਿੱਚ ਪੁਲਿਸ ਅਧਿਕਾਰੀਆਂ ਵਲੋਂ ਅੱਜ ਲੋਕਾਂ ਨੂੰ ਕੋਰੋਨਾ ਬਾਰੇ ਜਾਗਰੂਕ ਕਰਦਿਆਂ 3 ਹਜ਼ਾਰ ਤੋਂ ਵੱਧ ਮਾਸਕ ਅਤੇ ਵਿਟਾਮਿਨ-ਸੀ ਦੀਆਂ ਗੋਲੀਆਂ ਮੁਫ਼ਤ ਵੰਡੀਆਂ ਗਈਆਂ। ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮੁਕੇਰੀਆਂ, ਦਸੂਹਾ, ਤਲਵਾੜਾ, ਟਾਂਡਾ, ਹੁਸ਼ਿਆਰਪੁਰ, ਗੜਸ਼ੰਕਰ ਆਦਿ ਵਿੱਚ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਮੁਫ਼ਤ ਮਾਸਕ ਵੰਡਦਿਆਂ ਕੋਰੋਨਾ ਤੋਂ ਬਚਾਅ ਲਈ ਹਦਾਇਤਾਂ ਬਾਰੇ ਜਾਣੂ ਕਰਵਾਇਆ।

Advertisements

ਜ਼ਿਲਾ ਵਾਸੀਆਂ ਨੂੰ ਕੋਰੋਨਾ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੀ ਹਰ ਹਾਲ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਵਧੇਰੇ ਲੋਕ ਹਿੱਤਾਂ ਲਈ ਸਾਨੂੰ ਸਾਰਿਆਂ ਨੂੰ ਇਹ ਹਦਾਇਤਾਂ ਆਪਣੀ ਰੋਜ਼ਮਰਾ ਦੀ ਜਿੰਦਗੀ ਵਿੱਚ ਅਪਨਾਉਣੀਆਂ ਚਾਹੀਦੀਆਂ ਹਨ ਤਾਂ ਜੋ ਕੋਰੋਨਾ ਮਹਾਂਮਾਰੀ ਦੇ ਹੋਰ ਫੈਲਾਅ ਨੂੰ ਅਸਰਦਾਰ ਢੰਗ ਨਾਲ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਸਿਹਤ ਸੁਰੱਖਿਆ ਨੇਮਾਂ ਤਹਿਤ ਸਭਨਾਂ ਨੂੰ ਸਹੀ ਢੰਗ ਨਾਲ ਮਾਸਕ ਪਾਉਣਾ, ਇਕ ਦੂਜੇ ਤੋਂ ਲੋੜੀਂਦੀ ਦੂਰੀ ਬਣਾ ਕੇ ਰੱਖਣੀ ਅਤੇ ਸਮੇਂ-ਸਮੇਂ ਸਿਰ ਸਹੀ ਢੰਗ ਨਾਲ ਹੱਥ ਧੋਣੇ ਲਾਜ਼ਮੀ ਹਨ।ਉਨਾਂ ਕਿਹਾ ਕਿ ਇਸ ਸੰਕਟਮਈ ਹਾਲਾਤ ਵਿੱਚ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਮਹਾਂਮਾਰੀ ਨੂੰ ਰੋਕਣ ਲਈ ਬਣਦੀ ਭੂਮਿਕਾ ਅਦਾ ਕੀਤੀ ਜਾਵੇ।

LEAVE A REPLY

Please enter your comment!
Please enter your name here