ਜ਼ਿਲੇ ‘ਚ ਹੁਣ ਤੱਕ 546 ਮਰੀਜਾਂ ਨੇ ਪਾਈ ਕੋਰੋਨਾ ਤੇ ਫਤਿਹ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 29613 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 546 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।

Advertisements

ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 32050 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅੱਜ 783 ਸੈਂਪਲ ਲਏ ਗਏ, ਜਦਕਿ 59 ਸੈਂਪਲਾਂ ਦੀ ਰਿਪੋਰਟ ਆਈ ਹੈ। ਉਨਾਂ ਕਿਹਾ ਕਿ ਅੱਜ 11 ਪੋਜ਼ੀਟਿਵ ਕੇਸ ਸਾਹਮਣੇ ਆਉਣ ਨਾਲ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ 634 ਹੋ ਗਈ ਹੈ ਜਿਸ ਵਿੱਚ ਐਕਟਵਿ ਕੇਸ 69 ਹਨ। ਉਨਾਂ ਕਿਹਾ ਕਿ 1809 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 55 ਕੇਸ ਇਨਵੈਲਿਡ ਪਾਏ ਗਏ ਹਨ। ਉਨਾਂ ਕਿਹਾ ਕਿ ਅੱਜ ਆਏ 11 ਪੋਜ਼ੀਟਿਵ ਕੇਸਾਂ ਵਿੱਚ ਮੁਕੇਰੀਆਂ ਨਾਲ ਸਬੰਧਤ 3, ਹੁਸ਼ਿਆਰਪੁਰ 3, ਹਾਜੀਪੁਰ 1, ਭੂੰਗਾ 1, ਮੰਡ ਮੰਡੇਰ 2, ਦਸੂਹਾ 1 ਪੋਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਕ ਮੌਤ ਪਿੰਡ ਪੁਹਾਰੀ ਦੇ ਇਕ ਵਿਅਕਤੀ 42 ਸਾਲ ਦੀ ਮੌਤ ਹੋ ਗਈ ਹੈ। ਇਹ ਕਿਸੇ ਹੋਰ ਬੀਮਾਰੀ ਨਾਲ ਪੀੜਤ ਸੀ, ਪਰ ਇਸ ਨੇ ਕੋਰੋਨਾ ਟੈਸਟ ਕਰਵਾਇਆ ਸੀ ਜੋ ਕਿ ਪੋਜ਼ੀਟਿਵ ਆਇਆ ਹੈ। ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਕੀਤੀ ਅਪੀਲ।

LEAVE A REPLY

Please enter your comment!
Please enter your name here