Thursday, October 15, 2026
Home Hoshiarpur 10 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 644

10 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 644

ਹੁਸ਼ਿਆਰਪੁਰ: ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 497 ਵਿਆਕਤੀਆਂ ਦੇ ਨਵੇ ਸੈਪਲ ਲੈਣ  ਨਾਲ ਅਤੇ 608 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਪਾਜੇਟਿਵ ਮਰੀਜਾਂ ਦੇ 10 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 644 ਹੋ ਗਈ ਹੈ । ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 32547 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 30220 ਸੈਪਲ  ਨੈਗਟਿਵ,  ਜਦ ਕਿ 1689 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 56 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 70 ਹੈ, ਠੀਕ ਹੋ ਚੁਕੇ ਮਰੀਜਾ ਦੀ ਗਿਣਤੀ 555 ਹੋ ਗਈ ਹੈ ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ , ਕਿ ਜਿਲੇ ਵਿੱਚ 10 ਨਵੇ ਕੇਸ ਆਏ ਹਨ ਜਿਨਾ ਵਿੱਚ ਮੁਕੇਰੀਆਂ ਨਾਲ ਸਬੰਧਿਤ 1 , ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ 3 ਕੇਸ ਨਵੀ ਆਬਾਦੀ , ਹਾਜੀਪੁਰ 2 , ਭੂਗਾਂ  1 , ਚੱਕੋਵਾਲ 2 , ਤਲਵਾੜਾ 1  ਪਾਜੇਟਿਵ ਮਿਲਿਆ ਹੈ ।  ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ , ਘਰ ਤੋ ਬਹਾਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇ ਸਮੇ ਸਿਰ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ।

 

LEAVE A REPLY

Please enter your comment!
Please enter your name here