ਜਿਲੇ ਦੇ 34 ਹੋਰ ਮਰੀਜ਼ਾਂ ਨੂੰ ਇਲਾਜ ਉਪਰੰਤ ਕੋਵਿਡ ਕੇਅਰ ਸੈਂਟਰ ਤੇ ਸਿਵਲ ਹਸਪਾਤ ਤੋਂ ਮਿਲੀ ਛੁੱਟੀ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿਖੇ ਅੱਜ 34 ਹੋਰ ਮਰੀਜ਼ਾਂ ਜੋ ਕੋਵਿਡ-19 ਤੋਂ ਪ੍ਰਭਾਵਿਤ ਸਨ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ, ਇਨਾਂ ਵਿੱਚ 10 ਸਥਾਨਕ ਸਿਵਲ ਹਸਪਤਾਲ, 9 ਕੋਵਿਡ ਕੇਅਰ ਸੈਂਟਰ ਮੈਰੀਟੋਰੀਅਸ ਸਕੂਲ, 2 ਪ੍ਰਾਈਵੇਟ ਹਸਪਤਾਲ ਅਤੇ 13 ਘਰਾਂ ਵਿੱਚ ਏਕਾਂਤਵਾਸ ਵਾਲੇ ਮਰੀਜ਼ ਸ਼ਾਮਿਲ ਹਨ ਜਿਨਾ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ। ਇਸ ਤਰਾਂ ਹੁਣ ਤੱਕ 2141 ਮਰੀਜ਼ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤ ਚੁੱਕੇ ਹਨ ਜਦਕਿ ਜ਼ਿਲੇ ਵਿੱਚ 838 ਐਕਟਿਵ ਕੇਸ ਹਨ ਅਤੇ 77 ਮੌਤਾਂ ਹੋ ਚੁੱਕੀਆਂ। ਛੁੱਟੀ ਮਿਲਣ ਸਮੇਂ ਇਨਾਂ ਮਰੀਜ਼ਾਂ ਵਲੋਂ ਡਾਕਟਰਾਂ, ਨਰਸਿੰਗ ਅਤੇ ਹੋਰ ਸਿਹਤ ਵਰਕਰਾਂ ਵਲੋਂ ਇਲਾਜ ਦੌਰਾਨ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।

Advertisements

ਉਨਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਉਨਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ ਗਈ। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ  ਇਨਾਂ ਮਰੀਜ਼ਾਂ ਲਈ ਡਾਕਟਰਾਂ ਅਤੇ ਉਨਾਂ ਦੀ ਟੀਮ ਵਲੋਂ ਮਿਆਰੀ ਇਲਾਜ ਨੂੰ ਯਕੀਨੀ ਬਣਾਇਆ ਗਿਆ ਜਿਸ ਸਕਦਾ ਉਹ ਠੀਕ ਹੋ ਕੇ ਘਰਾਂ ਨੂੰ ਪਰਤ ਸਕੇ। ਉਨਾਂ ਦੱਸਿਆ ਕਿ ਉਹ ਦਿਨ ਦੂਰ ਨਹੀਂ ਜਦੋਂ ਜਲੰਧਰ ਪੂਰੀ ਤਰਾਂ ਕੋਰੋਨਾ ਮੁਕਤ ਹੋ ਜਾਵੇਗਾ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਾਲ ਨਾਲ ਚਿਹਰੇ , ਨੱਕ ਤੇ ਅੱਖਾਂ ਨੂੰ ਛੂਹਣ ਤੋਂ ਗੁਰੇਜ਼ ਕੀਤਾ ਜਾਵੇ।      

LEAVE A REPLY

Please enter your comment!
Please enter your name here