ਜ਼ਿਲੇ ਵਿੱਚ ਹੁਣ ਤੱਕ 555 ਮਰੀਜਾਂ ਨੇ ਪਾਈ ਕੋਰੋਨਾ ‘ਤੇ ਫਤਿਹ, 30220 ਸੈਂਪਲ ਆ ਚੁੱਕੇ ਹਨ ਨੈਗੇਟਿਵ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 30220 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 555 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰ•ਾਂ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲੇ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ।

Advertisements

ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 32547 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅੱਜ 497 ਸੈਂਪਲ ਲਏ ਗਏ, ਜਦਕਿ 608 ਸੈਂਪਲਾਂ ਦੀ ਰਿਪੋਰਟ ਆਈ ਹੈ। ਉਨਾਂ ਕਿਹਾ ਕਿ ਅੱਜ 10 ਪੋਜ਼ੀਟਿਵ ਕੇਸ ਸਾਹਮਣੇ ਆਉਣ ਨਾਲ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ 644 ਹੋ ਗਈ ਹੈ ਜਿਸ ਵਿੱਚ ਐਕਟਿਵ ਕੇਸ 70 ਹਨ। ਉਨਾਂ ਕਿਹਾ ਕਿ 1689 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 56 ਕੇਸ ਇਨਵੈਲਿਡ ਪਾਏ ਗਏ ਹਨ। ਉਨਾਂ ਕਿਹਾ ਕਿ ਅੱਜ ਆਏ 10 ਪੋਜ਼ੀਟਿਵ ਕੇਸਾਂ ਵਿੱਚ 1 ਕੇਸ ਮੁਕੇਰੀਆਂ ਤੋਂ, 3 ਕੇਸ ਨਵੀ ਆਬਾਦੀ ਹੁਸ਼ਿਆਪੁਰ ਤੋਂ, 2 ਕੇਸ ਹਾਜੀਪੁਰ  ਤੋਂ, 1 ਕੇਸ ਭੂੰਗਾ ਤੋਂ, 2 ਕੇਸ ਚੱਕੋਵਾਲ ਤੋਂ, ਅਤੇ 1 ਕੇਸ ਤਲਵਾੜਾ ਤੋਂ ਸਾਹਮਣੇ ਆਇਆ ਹੈ। ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।  

LEAVE A REPLY

Please enter your comment!
Please enter your name here