ਜਿਲੇ ਵਿੱਚ 29 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 673

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਕੋਵਿਡ-19 ਵਾਇਰਸ ਦੇ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 937 ਵਿਆਕਤੀਆਂ ਦੇ ਨਵੇਂ ਸੈਪਲ ਲੈਣ ਨਾਲ ਅਤੇ 517 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਪਾਜੇਟਿਵ ਮਰੀਜਾਂ ਦੇ 29 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 673 ਹੋ ਗਈ ਹੈ । ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 33484 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 30714 ਸੈਪਲ  ਨੈਗਟਿਵ,  ਜਦਕਿ 2105 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 56 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 94 ਹੈ, ਠੀਕ ਹੋ ਚੁਕੇ ਮਰੀਜਾ ਦੀ ਗਿਣਤੀ 578 ਹੋ ਗਈ ਹੈ ਤੌ ਮੌਤਾਂ ਦੀ ਗਿਣਤੀ 21 ਹੋ ਗਈ ਹੈ  ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ 29 ਨਵੇ ਕੇਸ ਆਏ ਹਨ ਜਿਨਾ ਵਿੱਚ ਮੰਡ ਭੰਡੇਰ ਦੇ ਰਣਸੋਤਾਂ ਦੇ 8 ਘੋਗਰਾਂ 1, ਚੱਕੋਵਾਲ 5 , ਗੜਸ਼ੰਕਰ 2 , ਹਾਜੀਪੁਰ ਦੇ 4 , ਮੁਕੇਰੀਆਂ 1 , ਦਸੂਹਾਂ 3,ਟਾਡਾਂ 2 ਭੂਗਾਂ 1 ਅਤੇ ਹੁਸ਼ਿਆਰਪੁਰ ਸ਼ਹਿਰੀ ਨਾਲ ਭੀਮ ਨਗਰ ਤੇ ਨਵੀ ਅਬਾਦੀ  ਦਾ 1 -1 ਕੇਸ ਪਾਜੇਟਿਵ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਹੈ ।  ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ , ਘਰ ਤੋ ਬਹਾਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇ ਸਮੇ ਸਿਰ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ ।

LEAVE A REPLY

Please enter your comment!
Please enter your name here