ਜ਼ਿਲੇ ਵਿੱਚ ਹੁਣ ਤੱਕ 578 ਮਰੀਜਾਂ ਨੇ ਪਾਈ ਕੋਰੋਨਾ ‘ਤੇ ਫਤਿਹ, 30714 ਸੈਂਪਲ ਆ ਚੁੱਕੇ ਹਨ ਨੈਗੇਟਿਵ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 30714 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 578 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।

Advertisements

ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 33484 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅੱਜ 937 ਸੈਂਪਲ ਲਏ ਗਏ।  ਉਨਾਂ ਕਿਹਾ ਕਿ ਅੱਜ 29 ਪੋਜ਼ੀਟਿਵ ਕੇਸ ਸਾਹਮਣੇ ਆਉਣ ਨਾਲ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ 673  ਹੋ ਗਈ ਹੈ ਜਿਸ ਵਿੱਚ ਐਕਟਵਿ ਕੇਸ 94 ਹਨ। ਉਨਾਂ ਕਿਹਾ ਕਿ 2105 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 56 ਕੇਸ ਇਨਵੈਲਿਡ ਪਾਏ ਗਏ ਹਨ। ਉਨਾਂ ਕਿਹਾ ਕਿ ਅੱਜ ਆਏ 29 ਪੋਜ਼ੀਟਿਵ ਕੇਸਾਂ ਵਿੱਚ ਮੰਡਭੰਡੇਰ ਦੇ ਰਣਸੋਤਾਂ ਦੇ 8, ਘੋਗਰਾ ਇਕ, ਚੱਕੋਵਾਲ 5, ਗੜ•ਸ਼ੰਕਰ 2, ਹਾਜੀਪੁਰ 4, ਮੁਕੇਰੀਆਂ ਇਕ, ਦਸੂਹਾ 3, ਟਾਂਡਾ 2, ਭੂੰਗਾ ਇਕ ਅਤੇ ਹੁਸ਼ਿਆਰਪੁਰ ਸ਼ਹਿਰੀ ਨਾਲ ਭੀਮ ਨਗਰ ਅਤੇ ਨਵੀਂ ਆਬਾਦੀ ਦਾ ਇਕ-ਇਕ ਪੋਜ਼ੀਟਿਵ ਕੇਸ ਹਨ। ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ। 

LEAVE A REPLY

Please enter your comment!
Please enter your name here