ਓ.ਪੀ ਸੋਨੀ ਵਲੋਂ ਕੋਵਿਡ-19 ਵਾਇਰਲ ਟੈਸਟਿੰਗ ਜਾਂਚ ਲੈਬਾਰਟਰੀ ਲੋਕ ਅਰਪਣ

ਜਲੰਧਰ (ਦ ਸਟੈਲਰ ਨਿਊਜ਼)। ਸੂਬੇ ਵਿੱਚ ਕੋਵਿਡ-19 ਦੀ ਟੈਸਟ ਸਮਰੱਥਾ ਵਿੱਚ ਵਾਧਾ ਕਰਨ ਅਤੇ ਜਲੰਧਰ ਵਿੱਚ ਵੱਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਲਈ  ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ.ਪੀ.ਸੋਨੀ ਵਲੋਂ ਅੱਜ ਕੋਵਿਡ-19 ਸਬੰਧੀ ਵਾਇਰਲ ਟੈਸਟਿੰਗ ਲੈਬ ਦਾ ਰਿਜਨਲ ਡਾਇਗਨੌਸਟਿਕ ਲੈਬਾਰਟਰੀ ਨਾਰਥ ਜ਼ੋਨ ਲਾਡੋਵਾਲੀ ਰੋਡ ਜਲੰਧਰ ਵਿਖੇ ਉਦਘਾਟਨ ਕੀਤਾ ਗਿਆ। ਇਸ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਸ ਡਾ.ਰਾਜ ਬਹਾਦੁਰ, ਸਪੈਸ਼ਲ ਸਕੱਤਰ ਪਸ਼ੂ ਪਾਲਣ ਮਨਪ੍ਰੀਤ ਸਿੰਘ ਛਤਵਾਲ, ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ, ਓ.ਪੀ.ਸੋਨੀ ਨੇ ਕਿਹਾ ਕਿ ਇਸ ਲੈਬਾਰਟਰੀ ਵਲੋਂ ਰੋਜ਼ਾਨਾ ਕੋਵਿਡ-19 ਸਬੰਧੀ 1000 ਟੈਸਟ ਕੀਤੇ ਜਾ  ਸਕਣਗੇ ਅਤੇ ਇਸ ਤਰ•ਾਂ ਦੀ ਸੂਬੇ ਵਿੱਚ ਚਾਰ ਲੈਬਾਰਟਰੀਆਂ ਖੁੱਲ ਜਾਣ ਨਾਲ ਪੰਜਾਬ ਵਿੱਚ ਰੋਜ਼ਾਨਾ ਟੈਸਟ ਕਰਨ ਦੀ ਸਮਰੱਥਾ 16000 ਪ੍ਰਤੀ ਦਿਨ ਤੱਕ ਪਹੁੰਚ ਜਾਵੇਗੀ ਜਿਸ ਨਾਲ ਕੋਰੋਨਾ ਵਾਇਰਸ ਦੀ ਜਲਦੀ ਪਹਿਚਾਣ ਅਤੇ ਇਲਾਜ ਕਰਕੇ ਇਸ ਨੂੰ ਫੈਲਣ ਤੋਂ ਰੋਕਿਆ ਜਾ ਸਕੇਗਾ।

Advertisements

ਸ੍ਰੀ ਸੋਨੀ ਨੇ ਦੱਸਿਆ ਕਿ ਇਨਾਂ ਲੈਬਾਰਟਰੀਆਂ ਵਿੱਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ  ਕੋਵਿਡ-19 ਦੇ ਟੈਸਟਾਂ ਲਈ ਲੋੜੀਂਦਾ ਮੈਡੀਕਲ ਸਾਜ਼ੋ ਸਮਾਨ, ਲੈਬ ਅਮਲਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਤਜਰਬੇਕਾਰ ਡਾਕਟਰ ਅਤੇ ਸਾਇੰਟਿਸਟ ਤਾਇਨਾਤ ਕੀਤੇ ਗਏ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਸਹੂਲਤ ਦੇ ਇਥੇ ਸ਼ੁਰੂ ਹੋਣ ਨਾਲ ਹੁਣ ਜਾਂਚ ਲਈ ਨਮੂਨਿਆਂ ਨੂੰ ਕਿਤੇ ਹੋਰ ਭੇਜਣ ਦੀ ਲੋੜ ਨਹੀਂ ਪਵੇਗੀ ਇਸ ਨਾਲ ਸਥਾਨਕ ਸਿਹਤ ਵਿਭਾਗ ਨੂੰ ਟੈਸਟ ਕਰਕੇ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਜਲਦੀ ਪਤਾ ਲਗਾ ਕੇ ਇਲਾਜ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਸ੍ਰੀ ਸੋਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਕੋਵਿਡ ਦੇ ਵੱਧ ਰਹੇ ਕੇਸਾਂ ਕਰਕੇ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਵਚਨਬੱਧ ਹੈ ਅਤੇ ਕੋਵਿਡ ਦੇ ਮਰੀਜ਼ਾਂ ਲਈ ਹਰ ਸੰਭਵ ਇਲਾਜ ਮੁਹੱਈਆ ਕਰਵਾਉਣ ਲਈ ਮੈਡੀਕਲ ਬੁਨਿਆਦੀ ਢਾਂਚੇ ਦੇ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ।

ਉਹਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਨਾਂ ਲੋਕਾਂ ਨੂੰ ਹੋਰ ਸਹਿ-ਬਿਮਾਰੀਆਂ ਹਨ ਉਹ ਕੋਵਿਡ ਦਾ ਟੈਸਟ ਕਰਵਾਉਣ ਲਈ ਅੱਗੇ ਆਉਣ ਤਾਂ ਜੋ ਉਨਾਂ ਨੂੰ ਜਲਦੀ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਜ਼ਿਲਾ ਪ੍ਰਸ਼ਾਸਨ ਵਲੋਂ ਕੋਵਿਡ-19 ਵਿਰੁੱਧ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਜ਼ਿਲੇ ਵਿੱਚ ਕੋਵਿਡ-19 ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋਣ ਦੇ ਬਾਵਜੂਦ ਜ਼ਿਲਾ ਪ੍ਰਸਾਸਨ ਵਲੋਂ 24 ਘੰਟੇ ਪੂਰੀ ਲਗਨ ਤੇ ਮਿਹਨਤ ਨਾਲ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਅਣਥੱਕ ਤੇ ਲਾਮਿਸਾਲ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਅਰੁਣ ਸੈਣੀ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਜਾਇੰਟ ਡਾਇਰੈਕਟਰ ਡਾ.ਐਚ.ਐਸ.ਕਾਹਲੋਂ, ਡਾ.ਗੌਮਤੀ ਮਹਾਜਨ, ਸਾਇੰਟਿਸਟ ਡਾ.ਮੁਕੇਸ਼ ਮਿੱਤਲ, ਡਾ.ਗਗਨਦੀਪ ਬੰਗੜ, ਡਾ.ਚਰਨਜੀਤ ਸਾਰੰਗਲ, ਡਾ.ਗੌਰਵ ਸ਼ਰਮਾ, ਡਾ.ਦੀਪਕ ਭਾਟੀਆ ਅਤੇ ਡਾ.ਪ੍ਰਵੀਨ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here