ਡਿਪਟੀ ਕਮਿਸ਼ਨਰ ਵਲੋਂ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤੇ ਸਮਾਰਟ ਵਿਲੇਜ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਅੱਜ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ , ਸਮਾਰਟ ਵਿਲੇਜ ਮੁਹਿੰਮ ਅਤੇ ਹੜ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਮੀਟਿੰਗ ਦੀ ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਵੀ ਮੌਜੂਦ ਸਨ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਅਤੇ ਹੋਰਨਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸੂਬੇ ਦੀ ਨੁਹਾਰ ਬਦਲਣ ਲਈ ਸਰਵਪੱਖੀ ਵਿਕਾਸ ਸਮੇਂ ਦੀ ਲੋੜ ਹੈ।

Advertisements

ਉਹਨਾਂ ਇਹ ਵੀ ਕਿਹਾ ਕਿ ਇਨਾਂ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜਾਰੀ ਸਮਾਂ ਸੀਮਾਂ ਦੀ ਪਾਲਣਾ ਕੀਤੀ ਜਾਵੇ। ਸ੍ਰੀ ਥੋਰੀ ਨੇ ਕਿਹਾ ਕਿ ਸੂਬਾ ਸਰਕਾਰ ਪਾਸੋਂ ਹੋਰ ਫੰਡ ਲੈਣ ਲਈ ਪ੍ਰੋਜੈਕਟਾਂ ਦੀ ਰਿਪੋਰਟ ਸਮੇਂ ਸਿਰ ਭੇਜਣ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿ ਜ਼ਿਲੇ ਦੇ ਸਰਵਪੱਖੀ ਵਿਕਾਸ ਲਈ ਪ੍ਰੋਜੈਕਟਾਂ ਤਹਿਤ ਵਿਕਾਸ ਕਾਰਜ ਸ਼ੁਰੂ ਕਰਨ ਵਿੱਚ ਵੀ ਦੇਰੀ ਨਹੀਂ ਹੋਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਸਮਾਰਟ ਵਿਲੇਜ ਮੁਹਿੰਮ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ। ਉਹਨਾਂ ਕਿਹਾ ਕਿ ਇਨਾਂ ਸਕੀਮਾਂ ਦਾ ਮੁੱਖ ਮਕਸਦ ਜ਼ਿਲੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਗੌਤਮ ਜੈਨ, ਜੈ ਇੰਦਰ ਸਿੰਘ, ਸੰਜੀਵ ਕੁਮਾਰ ਸ਼ਰਮਾ, ਜਾਇੰਟ ਕਮਿਸ਼ਨਰ ਨਗਰ ਨਿਗਮ ਸ਼ਾਇਰੀ ਮਲਹੋਤਰਾ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਇਕਬਾਲਪ੍ਰੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here