ਪੇਂਡੂ ਖੇਤਰਾਂ ‘ਚ ਛੱਤਾਂ ‘ਤੇ ਲਗਾਏ ਜਾਣ ਵਾਲੇ 15 ਰੇਨ ਹਾਰਵੈਸਟਿੰਗ ਸਿਸਟਮ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਕਰਨਗੇ ਸੁਧਾਰ

ਜਲੰਧਰ (ਦ ਸਟੈਲਰ ਨਿਊਜ਼)। ਪਾਣੀ ਦੀ ਬਰਬਾਦੀ ਰੋਕਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਵਲੋਂ ਇਸ ਵਿੱਤੀ ਸਾਲ ਦੌਰਾਨ ਜ਼ਿਲੇ ਦੇ ਵੱਖ-ਵੱਖ ਬਲਾਕਾਂ ਵਿੱਚ ਇਮਾਰਤਾਂ ਦੀਆਂ ਛੱਤਾਂ ਉਤੇ ਲੱਗਣ ਵਾਲੇ 15 ਰੇਨ ਹਾਰਵੈਸਟਿੰਗ ਸਿਸਟਮ ਲਗਾਏ ਜਾਣਗੇ। ਨਕੋਦਰ ਵਿਖੇ ਛੱਤਾਂ ‘ਤੇ ਤਿੰਨ ਰੇਨ ਹਾਰਵੈਸਟਿੰਗ ਸਿਸਟਮ ਲਗਾਉਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਜਲਦੀ ਹੀ ਦੂਸਰੀਆਂ ਥਾਵਾਂ ‘ਤੇ ਇਸ ਨੂੰ ਸ਼ੁਰੂ ਕੀਤਾ ਜਾਵੇਗਾ। ਇਹ ਰੇਨ ਹਾਰਵੈਸਟਿੰਗ ਸਿਸਟਮ ਇੰਟੀਗ੍ਰੇਟਿਡ ਵਾਟਰਸ਼ੈਡ ਮੇਨੈਜਮੈਂਟ ਪ੍ਰੋਗਰਾਮ ਤਹਿਤ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਾਰੰਟੀ ਕਾਨੂੰਨ ਦੀ ਸਹਾਇਤਾ ਨਾਲ ਤਿਆਰ ਕੀਤੇ ਜਾ ਰਹੇ ਹਨ।

Advertisements

ਇਮਾਰਤਾਂ ਦੀ ਛੱਤਾਂ ‘ਤੇ ਲਗਾਏ ਜਾਣ ਵਾਲੇ ਸਾਰੇ ਰੇਨ ਹਾਰਵੈਸਟਿੰਗ ਸਿਸਟਮ ‘ਤੇ 36 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਧਰਤੀ ਹੇਠਲਾ ਪਾਣੀ ਲਗਾਤਾਰ ਘੱਟ ਰਿਹਾ ਹੈ ਅਤੇ ਜ਼ਿਲੇ ਦੇ ਸਾਰੇ 10 ਬਲਾਕਾਂ ਨੂੰ ਪਹਿਲਾਂ ਹੀ ਵੱਧ ਪਾਣੀ ਦੀ ਵਰਤੋਂ ਕਰਨ ਵਾਲੇ ਐਲਾਨਿਆ ਜਾ ਚੁੱਕਿਆ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਜਿਥੇ ਰੇਨ ਹਾਰਵੈਸਟਿੰਗ ਸਿਸਟਮ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਲਿਆਵੇਗਾ ਉਥੇ ਹੀ ਇਹ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕੇਗਾ। ਉਨਾਂ ਦੱਸਿਆ ਕਿ ਇਹ 15 ਰੇਨ ਹਾਰਵੈਸਟਿੰਗ ਸਿਸਟਮ ਸਲਾਨਾ 35 ਲੱਖ ਲੀਟਰ ਪਾਣੀ ਦੀ ਬੱਚਤ ਕਰਨਗੇ। ਸ੍ਰੀ ਥੋਰੀ ਨੇ ਦੱਸਿਆ ਕਿ ਅਗਸਤ ਵਿੱਚ ਨਕੋਦਰ ਵਿਖੇ ਤਿੰਨ ਰੇਨ ਹਾਰਵੈਸਟਿੰਗ ਸਿਸਟਮ ਲਗਾਏ ਜਾਣਗੇ ਅਤੇ ਬਾਕੀ ਲੋਹੀਆਂ, ਸ਼ਾਹਕੋਟ ਅਤੇ ਫਿਲੌਰ ਵਿਖੇ ਸਥਾਪਿਤ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਜਿਵੇਂ ਪੌਦੇ  ਲਗਾਕੇ ਹਰਿਆਵਲ ਹੇਠ ਰਕਬੇ ਨੂੰ ਵਧਾਉਣਾ, ਮੱਕੀ ਅਤੇ ਹੋਰ ਫ਼ਸਲਾਂ ਜਿਨਾਂ ਲਈ ਪਾਣੀ ਦੀ ਘੱਟ ਲੋੜ ਪੈਂਦੀ ਹੈ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨਾ, ਤੁਪਕਾ ਸਿੰਚਾਈ ਅਤੇ ਸੂਬੇ ਵਿੱਚ ਰੇਨ ਹਾਰਵੈਸਟਿੰਗ ਸਿਸਟਮ ਨੂੰ ਲਗਾਉਣ ਆਦਿ ਸ਼ਾਮਿਲ ਹਨ ਵਰਗੇ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਆਦਾਤਰ ਬਰਸਾਤੀ ਪਾਣੀ ਬਰਬਾਦ ਹੋ ਜਾਂਦਾ ਹੈ ਜਾਂ ਫਿਰ ਸੀਵਰੇਜ ਵਿੱਚ ਚਲਾ ਜਾਂਦਾ ਹੈ ਜਾਂ ਭਾਫ਼ ਬਣ ਕੇ ਉੱਠ ਜਾਂਦਾ ਹੈ ਜਿਸ ਨੂੰ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਲਿਆਉਣ ਲਈ ਵਰਤਿਆ ਜਾਵੇਗਾ। ਉਨਾਂ ਨੌਜਵਾਨਾਂ ਨੂੰ ਜਿਥੇ ਉਹ ਰਹਿੰਦੇ ਹਨ ਨੂੰ ਪਾਣੀ ਦੀ ਸੰਭਾਲ ਦੇ ਅੰਬੈਸਡਰ ਬਣਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਇਹ ਸਾਡੇ ਸਭ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਪਾਣੀ ਵਰਗੇ ਕੁਦਰਤੀ ਕੀਮਤੀ ਖ਼ਜਾਨੇ ਨੂੰ ਬਚਾ ਕੇ ਰੱਖਿਆ ਜਾਵੇ ਨਹੀਂ ਤਾਂ ਸਭ ਨੂੰ ਧਰਤੀ ‘ਤੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨਾਂ ਕਿਹਾ ਕਿ ਪਾਣੀ ਦੀ ਬਰਬਾਦੀ ਨੂੰ ਹਰ ਕੀਮਤ ‘ਤੇ ਰੋਕਣਾ ਚਾਹੀਦਾ ਹੈ। ਉਨਾਂ ਕਿਸਾਨਾਂ ਅਤੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਪੀੜੀਆ ਲਈ ਪਾਣੀ ਨੂੰ ਬਚਾ ਕੇ ਰੱਖਿਆ ਜਾਵੇ।

LEAVE A REPLY

Please enter your comment!
Please enter your name here