ਜਿਲੇ ਵਿੱਚ 27 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 760

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਵਿੱਚ ਕੋਵਿਡ-19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ, ਮਿਸ਼ਨ ਫਹਿਤ ਨੂੰ ਹਾਸਿਲ ਕਰਨ ਲਈ ਸਾਨੂੰ ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ। ਇਹਨਾਂ ਗੱਲਾ ਦਾ ਪ੍ਰਗਟਾਵਾ ਸਿਵਲ ਸਰਜਨ ਡਾ ਜਸਬੀਰ ਸਿੰਘ ਵੱਲੋ ਅੱਜ ਜਿਲੇ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1159 ਵਿਆਕਤੀਆਂ ਦੇ ਨਵੇ ਸੈਪਲ ਲੈਣ ਨਾਲ ਅਤੇ 1257 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 27 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 760 ਹੋ ਗਈ ਹੈ ।

Advertisements

ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 35968 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 33303 ਸੈਪਲ  ਨੈਗਟਿਵ,  ਜਦ ਕਿ 1917 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 57 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 159 ਹੈ , ਤੇ 580 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਮੌਤਾਂ ਦੀ ਗਿਣਤੀ 21 ਹੋ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ , ਕਿ ਜਿਲੇ ਵਿੱਚ 27 ਨਵੇ ਕੇਸ ਪਾਜੇਟਿਵ ਆਏ ਹਨ ਜਿਨਾ ਵਿੱਚ 2 ਕੇਸ ਬਲਾਕ ਪੋਸੀ , 1 ਕੇਸ ਭੂਗਾਂ , 1 ਦਸੂਹਾਂ , ਚੱਕੋਵਾਲ 1, ਟਾਡਾਂ 1,  , ਹਾਜੀਪੁਰ ਦੇ 2 , ਪਾਲਦੀ 7, ਗੰੜਸੰਕਰ 6,  ਹੁਸ਼ਿਆਰਪੁਰ ਨਾਲ ਸਬੰਧਿਤ 6 ਕੇਸ ਹਨ ਜਿਨਾ ਵਿੱਚ ਪੁਲਿਸ ਲਾਇਨ , ਬੰਜਰਬਾਗ,  ਫਗਵਾੜਾ ਰੋਡ ਆਦਿ ਦੇ ਪਾਜੇਟਿਵ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਹੈ ।

LEAVE A REPLY

Please enter your comment!
Please enter your name here