ਤਕਨੀਕੀ ਸਿੱਖਿਆ ਮੰਤਰੀ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ‘ਪੰਜਾਬ ਸਮਾਰਟ ਕੁਨੈਕਟ’ ਸਕੀਮ ਤਹਿਤ 15 ਸਮਾਰਟ ਫੋਨ ਤਕਸੀਮ

ਜਲੰਧਰ (ਦ ਸਟੈਲਰ ਨਿਊਜ਼)। ਸੂਬੇ ਵਿੱਚ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਨੌਜਵਾਨ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕੀ ਤੌਰ ‘ਤੇ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ੍ਰ.ਚਰਨਜੀਤ ਸਿੰਘ ਚੰਨੀ ਵਲੋਂ ਅੱਜ ਪਹਿਲੇ ਪੜਾਅ ਤਹਿਤ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਅਧੀਨ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਜਨਮਅਸ਼ਟਮੀ ਦੇ ਸੁਭ ਅਵਸਰ ਅਤੇ ਅੰਤਰ ਰਾਸ਼ਟਰੀ ਯੁਵਕ ਦਿਵਸ ਮੌਕੇ ਸਮਾਰਟ ਫੋਨ ਤਕਸੀਮ ਕੀਤੇ ਗਏ।

Advertisements

ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਦੇ ਨਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਸਤਿੰਦਰ ਸਿੰਘ ਵੀ ਮੌਜੂਦ ਹਨ, ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਕੂਲਾਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇਹ ਇਤਿਹਾਸਿਕ ਕਦਮ ਹੈ ਜਿਨਾਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਆਨਲਾਇਨ ਪੜਾਈ ਲਈ ਕਰਨ ਅਤੇ ਵਿਦਿਅਕ ਸਮੱਗਰੀ ਪ੍ਰਾਪਤ ਕਰਨ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਉਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਰਕੇ ਆਮ ਵਾਂਗ ਕਲਾਸਾਂ ਲੱਗਣੀਆਂ ਬੰਦ ਹੋ ਗਈਆਂ ਹਨ ਜਿਸ ਦਾ ਗ਼ਰੀਬ ਅਤੇ ਪੇਂਡੂ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ‘ਤੇ ਮਾੜਾ ਅਸਰ ਪਿਆ ਹੈ ਜਿਨਾਂ ਨੂੰ ਦੂਸਰੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਆਨਲਾਇਨ ਸਿੱਖਿਆ ਪ੍ਰਾਪਤ ਕਰਨ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਹ ਪਹਿਲ ਕਦਮੀ ਵਿਦਿਆਰਥੀਆਂ ਨੂੰ ਜਿਥੇ ਪੜਾਈ ਨਾਲ ਜੋੜੀ ਰੱਖੇਗੀ ਉਥੇ ਹੀ ਉਨਾਂ ਨੂੰ ਡਿਜੀਟਲ/ਤਕਨੀਕੀ ਤੌਰ ‘ਤੇ ਮਜ਼ਬੂਤ ਵੀ ਬਣਾਏਗੀ। ਸ੍ਰੀ ਚੰਨੀ ਨੇ ਕਿਹਾ ਕਿ ਇਸ ਸਕੀਮ ਤਹਿਤ 11894 ਵਿਦਿਆਰਥੀਆਂ ਜ਼ਿਨਾਂ ਵਿੱਚ 5509 ਲੜਕੇ ਅਤੇ 6383 ਲੜਕੀਆਂ ਸ਼ਾਮਿਲ ਹਨ ਨੂੰ ਦਿੱਤੇ ਜਾਣਗੇ। ਉਹਨਾਂ ਅੱਗੇ ਦੱਸਿਆ ਕਿ ਬਾਕੀ ਵਿਦਿਆਰਥੀਆਂ ਨੂੰ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਪੜਾਅਵਾਰ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਇਸ ਨਾਲ ਜਿਥੇ ਵਿਦਿਆਰਥੀਆਂ ਨੂੰ ਆਪਣੀ ਪੜਾਈ ਅਤੇ ਕੋਰਸਾਂ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਾਪਤ ਹੋ ਸਕੇਗੀ ਉਥੇ ਹੀ ਸਮਾਰਟ ਫੋਨ ਜ਼ਰੀਏ ਇਹ ਨੌਜਵਾਨ ਵਿਦਿਆਰਥੀ ਆਨਲਾਇਨ ਨਾਗਰਿਕ ਸੇਵਾਵਾਂ ਵੀ ਪ੍ਰਾਪਤ ਕਰ ਸਕਣਗੇ।

ਸ੍ਰੀ ਚੰਨੀ ਨੇ ਇਹ ਵੀ ਦੱਸਿਆ ਕਿ ਇਸ ਨਾਲ ਨੌਜਵਾਨ ਰੋਜ਼ਗਾਰ ਮੌਕਿਆਂ ਦੇ ਮੌਕਿਆਂ, ਘਰ-ਘਰ ਰੋਜ਼ਗਾਰ ਸਕੀਮ ਤਹਿਤ ਲਗਾਏ ਜਾ ਰਹੇ ਜਾਬ ਮੇਲਿਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ। ਸਮਾਰਟ ਫੋਨ 15 ਵਿਦਿਆਰਥੀਆਂ ਜਿਨਾਂ ਵਿੱਚ 11 ਲੜਕੀਆਂ ਅਤੇ ਚਾਰ ਲੜਕੇ ਮੀਨਾ ਕੁਮਾਰੀ, ਭਾਰਤੀ, ਬੇਨੂਕਾ,ਸਲੋਨੀ, ਸਲੋਨੀ ਗੋਗਨਾ, ਪ੍ਰੇਰਨਾ, ਪੂਜਾ, ਲਵਪ੍ਰੀਤ ਕੌਰ, ਪ੍ਰਭਜੋਤ ਕੌਰ, ਨਵਪ੍ਰੀਤ ਕੌਰ, ਪੂਜਾ, ਅੰਸ਼ਪ੍ਰੀਤ ਸਿੰਘ, ਸਾਹਿਲ, ਰਾਜਵੀਰ ਅਤੇ ਦਿਸ਼ੰਤ ਚੌਧਰੀ ਸ਼ਾਮਿਲ ਹਨ ਨੂੰ ਤਕਸੀਮ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰ ਪਾਲ ਸਿੰਘ,ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਲੀ, ਬਲਦੇਵ ਸਿੰਘ ਦੇਵ, ਅੰਗਦ ਦੱਤਾ, ਹਨੀ ਜੋਸ਼ੀ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here