ਜਿਲੇ ਦੇ 41 ਮਰੀਜ਼ਾਂ ਨੂੰ ਇਲਾਜ ਉਪਰੰਤ ਮਿਲੀ ਛੁੱਟੀ

ਜਲੰਧਰ (ਦ ਸਟੈਲਰ ਨਿਊਜ਼)। ਅੱਜ 41 ਹੋਰ ਮਰੀਜ਼ਾਂ ਜੋ ਕੋਵਿਡ-19 ਤੋਂ ਪ੍ਰਭਾਵਿਤ ਸਨ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ, ਇਨਾਂ ਵਿੱਚ ਸੱਤ ਸਥਾਨਕ ਸਿਵਲ ਹਸਪਤਾਲ, 11 ਕੋਵਿਡ ਕੇਅਰ ਸੈਂਟਰ ਮੈਰੀਟੋਰੀਅਸ ਸਕੂਲ, ਦੋ ਮਿਲਟਰੀ ਤੇ ਇਕ ਬੀ.ਐਸ.ਐਫ. ਹਸਪਤਾਲ, ਨੌ  ਪ੍ਰਾਈਵੇਟ ਹਸਪਤਾਲ ਤੋਂ ਸ਼ਾਮਿਲ ਹਨ ਜਿਨਾਂ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ। ਇਸ ਤੋਂ ਇਲਾਵਾ 11 ਮਰੀਜ਼ਾਂ ਵਲੋਂ ਅਪਣਾ ਘਰ ਵਿੱਚ ਇਕਾਂਤਵਾਸ ਦਾ ਸਮਾਂ ਪੂਰਾ ਕੀਤਾ ਗਿਆ। ਇਸ ਤਰਾਂ ਹੁਣ ਤੱਕ ਜ਼ਿਲੇ ਵਿੱਚ 2335 ਮਰੀਜ਼ਾਂ ਵਲੋਂ ਕੋਵਿਡ-19 ‘ਤੇ ਜਿੱਤ ਹਾਸਿਲ ਕੀਤੀ ਜਾ ਚੁੱਕੀ ਹੈ। ਠੀਕ ਹੋਏ ਮਰੀਜ਼ਾਂ ਵਲੋਂ ਡਾਕਟਰਾਂ, ਨਰਸਾਂ ਅਤੇ ਸਿਹਤ ਵਰਕਰਾਂ ਵਲੋਂ ਉਨਾਂ ਦੇ ਇਲਾਜ ਦੌਰਾਨ ਕੀਤੀ ਗਈ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਭਰਪੂਰ ਸ਼ਲਾਘਾ ਕੀਤੀ ਗਈ।

Advertisements

ਉਨਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਉਨਾਂ ਦੇ ਇਲਾਜ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ ਗਈ। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ  ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਠੋਸ ਉਪਰਾਲਿਆਂ ਕਰਨ ਦੇ ਨਾਲ ਨਾਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਰਾਜ ਵਿੱਚ ਟੈਸਟ ਕਰਨ ਦੀ ਸਮਰੱਥਾ ਨੂੰ ਵਧਾਉਣ ਤੋਂ ਇਲਾਵਾ ਸਿਹਤ ਸੰਭਾਵ ਸਹੂਲਤਾਂ ਨੂੰ ਵੀ ਤੇਜ਼ੀ ਨਾਲ ਵਧਾਇਆ ਜਾ ਰਿਹਾ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਕੋਵਿਡ-19 ਲਾਗ ਨੂੰ ਫੈਲਣ ਤੋਂ ਰੋਕਣ ਲਈ ਟੈਸਟ, ਸ਼ਨਾਖਤ ਅਤੇ ਇਲਾਜ ਦੀ ਰਣਨੀਤੀ ਨੂੰ ਅਪਣਾਇਆ ਗਿਆ ਹੈ। ਉਨਾਂ ਦੱਸਿਆ ਕਿ ਉਹ ਦਿਨ ਦੂਰ ਨਹੀਂ ਜਦੋਂ ਜਲੰਧਰ ਪੂਰੀ ਤਰ•ਾਂ ਕੋਵਿਡ-19 ਮੁਕਤ ਬਣ ਜਾਵੇਗਾ।

LEAVE A REPLY

Please enter your comment!
Please enter your name here