ਪੁਲਿਸ ਕਮਿਸ਼ਨਰ ਵਲੋਂ ਜਨਮਅਸ਼ਟਮੀ ਦੇ ਸਬੰਧ ‘ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਦਿਰਾਂ ਦਾ ਦੌਰਾ

ਜਲੰਧਰ (ਦ ਸਟੈਲਰ ਨਿਊਜ਼)। ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਅੱਜ ਦੇਰ ਸ਼ਾਮ ਜਨਮਅਸ਼ਟਮੀ ਦੇ ਸ਼ੁਭ ਅਵਸਰ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦੇ ਮੰਦਿਰਾਂ ਦਾ ਦੌਰਾ ਕਰਕੇ ਤਾਇਨਾਤ ਸੁਰੱਖਿਆ ਅਮਲੇ ਨਾਲ ਗੱਲਬਾਤ ਕੀਤੀ ਗਈ। ਪੁਲਿਸ ਕਮਿਸ਼ਨਰ ਨਾਲ ਸਹਾਇਕ ਕਮਿਸ਼ਨਰ ਪੁਲਿਸ ਬਿਮਲ ਕਾਂਤ ਵੀ ਮੌਜੂਦ ਸਨ ਜਿਨਾਂ ਵਲੋਂ ਵੱਖ-ਵੱਖ ਮੰਦਿਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

Advertisements

ਇਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਸ੍ਰੀ ਭੁੱਲਰ ਨੇ ਦੁਹਰਾਇਆ ਕਿ ਸ਼ਹਿਰ ਵਿੱਚ ਹਰ ਕੀਮਤ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਿਆ ਜਾਵੇਗਾ ਅਤੇ ਇਸ ਜਾਂਚ ਦਾ ਮੁੱਖ ਮੰਤਵ ਸੁਰੱਖਿਆ ਪ੍ਰਣਾਲੀ ਨੂੰ ਹੋਰ ਜਵਾਬ ਦੇਹ ਅਤੇ ਕੁਸ਼ਲ ਬਣਾਉਣਾ ਹੈ। ਸ੍ਰੀ ਭੁੱਲਰ ਨੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਨੂੰ ਅਪਣੇ ਹੱਥਾਂ ਵਿੱਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਚੱਲ ਰਹੀ ਮੌਜੂਦਾ ਸਥਿਤੀ ਵਿਚ ਸ਼ਹਿਰ ਵਾਸੀਆਂ ਪਾਸੋਂ ਭਰਪੂਰ ਸਹਿਯੋਗ ਮੰਗ ਕਰਦਿਆਂ ਸ੍ਰੀ ਭੁੱਲਰ ਨੇ ਕਿਹਾ ਕਿ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਖ਼ਾਸ ਕਰਕੇ ਮੰਦਿਰਾਂ ਵਿੱਚ ਜਾਣ ਸਮੇਂ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦਾ ਖ਼ਾਸ ਧਿਆਨ ਰੱਖਿਆ ਜਾਵੇ।

ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਕੋ ਸਮੇਂ ਮੰਦਿਰਾਂ ਵਿੱਚ 20 ਤੋਂ ਵੱਧ ਲੋਕ ਇਕੱਠੇ ਨਹੀਂ ਹੋਣ ਦਿੱਤ ਜਾਣਗੇ ਅਤੇ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ ਨਾਲ ਚਿਹਰੇ, ਅੱਖਾਂ ਅਤੇ ਨੱਕ ਨੂੰ ਛੂਹਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸ੍ਰੀ ਭੁੱਲਰ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਸਹਾਇਤਾ ਲਈ 24 ਘੰਟੇ ਡਿਊਟੀ ‘ਤੇ ਤਾਇਨਾਤ ਹੈ। ਸ੍ਰੀ ਭੁੱਲਰ ਨੇ ਕਿਹਾ ਪੁਲਿਸ ਵਲੋਂ ਅਪਣੀ ਡਿਊਟੀ ਪੂਰੀ ਲਗਨ ਤੇ ਪੇ

LEAVE A REPLY

Please enter your comment!
Please enter your name here