
ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਹਰ ਸਾਲ ਦੀ ਤਰਾ ਜਿਲਾ ਪੱਧਰ ਤੇ ਮਨਾਏ ਜਾਣ ਵਾਲੇ ਆਜਾਦੀ ਦਿਹਾੜੇ ਦੇ ਸਬੰਧ ਵਿੱਚ ਅੱਜ ਸਪੋਰਸਟਸ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਫੂੱਲ ਡ੍ਰੈਸ ਰਿਹਰਸਲ ਕੀਤੀ ਗਈ। ਇਸ ਮੋਕੇ ਤੇ ਸੰਯਮ ਅਗਰਵਾਲ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਤਿਰੰਗਾ ਫਹਿਰਾਉਂਣ ਤੋਂ ਬਾਅਦ 15 ਅਗਸਤ ਨੂੰ ਕੀਤੇ ਜਾਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ. ਪਠਾਨਕੋਟ, ਸੁਰਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਅਰਵਿੰਦ ਵਰਮਾ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸੂਚਨਾ ਤੇ ਲੋਕ ਸੰਪਰਕ ਅਫਸ਼ਰ ਅਤੇ ਹੋਰ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀ ਹਾਜ਼ਰ ਸਨ।


ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਇਸ ਵਾਰ ਕੋਵਿਡ –19 ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਲਾ ਪੱਧਰੀ ਆਜਾਦੀ ਦਿਹਾੜਾ 15 ਅਗਸਤ 2020 ਨੂੰ ਸਪੋਰਟਸ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਮਨਾਇਆ ਜਾਣਾ ਹੈ। ਉਨਾਂ ਕਿਹਾ ਕਿ ਕੋਵਿਡ 19 ਨੂੰ ਧਿਆਨ ਵਿੱਚ ਰੱਖਦਿਆਂ ਸਮਾਰੋਹ ਵਿੱਚ ਸਕੂਲੀ ਵਿਦਿਆਰਥੀਆਂ ਅਤੇ ਆਮ ਪਬਲਿਕ ਦੇ ਸਾਮਲ ਹੋਣ ਦੀ ਮਨਾਹੀ ਹੋਵੇਗੀ , ਸੱਭਿਆਚਾਰਕ ਪ੍ਰੋਗਰਾਮ, ਮਾਰਚ ਪਾਸਟ ਅਤੇ ਪ੍ਰੇਡ ਨਿਰੀਖਣ ਨਹੀਂ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਸਮਾਰੋਹ ਵਿੱਚ ਮੁੱਖ ਮਹਿਮਾਨ ਅਰੁਨਾ ਚੋਧਰੀ ਸਮਾਜਿੱਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਝੰਡਾ ਲਹਿਰਾਉਂਣ ਦੀ ਰਸਮ ਅਦਾ ਕਰਨਗੇ। ਪੰਜਾਬ ਪੁਲਿਸ ਦੀ ਇੱਕ ਟੁਕੜੀ ਮੋਕੇ ਤੇ ਹਾਜ਼ਰ ਰਹੇਗੀ ਅਤੇ ਤਿਰੰਗੇ ਨੂੰ ਸਲਾਮੀ ਦੇਵੇਗੀ।












