20 ਕਿਲੋ ਚੂਰਾ ਪੋਸਤ ਸਮੇਤ ਰੋਹਿਤ ਤੇ ਗੁਰਵਿੰਦਰ ਕਾਬੂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਤੇਜ਼ ਕੀਤੀ ਮੁਹਿੰਮ ਤਹਿਤ ਮੁਕੇਰੀਆਂ ਪੁਲਿਸ ਨੇ 2 ਨੌਜਵਾਨਾਂ ਨੂੰ ਕਾਬੂ ਕਰਕੇ ਉਨਾਂ ਪਾਸੋਂ 20 ਕਿਲੋ ਡੋਡੇ ਚੂਰਾ ਪੋਸਤ ਬਰਾਮਦ ਕਰਨ ਉਪਰੰਤ ਥਾਣਾ ਮੁਕੇਰੀਆਂ ‘ਚ ਐਨ.ਡੀ.ਪੀ.ਐਸ ਐਕਟ ਦੀ ਧਾਰਾ 15-61-85 ਹੇਠ ਮੁਕੱਦਮਾ ਦਰਜ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ (ਜਾਂਚ) ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਕੇਰੀਆਂ ਪੁਲਿਸ ਵਲੋਂ ਲਾਏ ਨਾਕੇ ਦੌਰਾਨ ਪਠਾਨਕੋਟ ਵਲੋਂ ਆ ਰਹੀ ਇਕ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਰ ਸਵਾਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਨਾਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ।

Advertisements

ਉਨਾਂ ਦੱਸਿਆ ਦੋਵਾਂ ਦੀ ਸ਼ਨਾਖਤ ਰੋਹਿਤ ਵਾਸੀ ਮਾਊਟ ਐਵੀਨਿਊ ਹੁਸ਼ਿਆਰਪੁਰ ਅਤੇ ਗੁਰਵਿੰਦਰ ਵਾਸੀ ਮੁਗੋਵਾਲ ਹਾਲ ਵਾਸੀ ਮਾਊਟ ਐਵੀਨਿਊ ਹੁਸ਼ਿਆਰਪੁਰ ਵਜੋਂ ਹੋਈ। ਉਨਾਂ ਦੱਸਿਆ ਕਿ ਉਨਾਂ ਦੀ ਕਾਰ ਦੀ ਤਲਾਸ਼ੀ ਦੌਰਾਨ ਡਿੱਗੀ ਵਿਚੋਂ 20 ਕਿਲੋ ਡੋਡੇ ਪੋਸਟ ਬਰਾਮਦ ਕੀਤਾ ਗਿਆ। ਉਨਾਂ ਦੱਸਿਆ ਕਿ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਪੁੱਛਗਿਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here