ਜਿਲੇ ਵਿੱਚ 5 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 765

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1126 ਵਿਆਕਤੀਆਂ ਦੇ ਨਵੇ ਸੈਪਲ ਲੈਣ ਨਾਲ ਅਤੇ 129 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 5 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 765 ਹੋ ਗਈ ਹੈ। ਇਕ ਮੌਤ ਹੋਣ ਨਾਲ ਮੌਤਾਂ ਦੀ ਕੁੱਲ ਗਿਣਤੀ 22 ਹੇ ਗਈ ਹੈ । ਜਿਲੇ ਵਿੱਚ ਕੁੱਲ ਸੈਪਲਾਂ ਦੀ ਗਿਣਤੀ 37515 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 33448 ਸੈਪਲ  ਨੈਗਟਿਵ ਹਨ।  ਜਦਕਿ 3318 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 57 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 148 ਹੈ , ਤੇ 595  ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਮੌਤਾਂ ਦੀ ਗਿਣਤੀ 22 ਹੋ ਗਈ ਹੈ ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ , ਕਿ ਜਿਲੇ ਵਿੱਚ 5 ਨਵੇ ਕੇਸ ਪਾਜੇਟਿਵ ਆਏ ਹਨ ਜਿਨਾ ਵਿੱਚ 2  ਕੇਸ ਮੁਕੇਰੀਆਂ , 1 ਸ਼ੀਸ ਮਹਿਲ ਬਜਾਰ ਦਾ ਕੇਸ ਜਲੰਧਰ ਤੋ ਰਿਪੋਟ ਹੋਇਆ ਹੈ ,1 ਕੇਸ ਗੜਸੰਕਰ ਦਾ ਨਵੇ ਸ਼ਹਿਰ ਤੋ ਰਿਪੋਟ ਹੋਇਆ ਹੈ , 1 ਮੌਤ ਬੰਜਰਬਾਗ ਦੀ 75 ਸਾਲਾ ਔਰਤ ਜੋ ਪਹਿਲਾਂ ਤੋ ਹਾਈ ਬਲੱਡ ਪ੍ਰਸ਼ੈਸ਼ਰ ਤੇ ਗੰਭੀਰ ਬਿਮਾਰੀ ਤੋ ਪੀੜਤ ਸੀ ਅਮ੍ਰਿਤਸਰ ਵਿਖੇ ਮੌਤ ਹੋਈ ਹੈ ।   ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ  ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ , ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here