ਸਮਾਰਟ ਪਿੰਡ ਮੁਹਿੰਮ ਦੇ ਰਾਂਹੀ ਜ਼ਿਲੇ ਦੇ ਪਿੰਡਾਂ ਨੂੰ ਨਵੀਂ ਦਿੱਖ: ਅਪਨੀਤ ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਮਾਰਟ ਪਿੰਡ ਮੁਹਿੰਮ ਤਹਿਤ ਜ਼ਿਲੇ ਦੇ ਸਮੂਹ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਂਦਿਆਂ ਜ਼ਿਲਾ ਪ੍ਰਸ਼ਾਸਨ ਵਲੋਂ ਪਹਿਲੇ ਪੜਾਅ ਵਿੱਚ 89.67 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੀਆਂ ਕੁੱਲ 1405 ਪੰਚਾਇਤਾਂ ਰਾਹੀਂ ਪਿੰਡਾਂ ਵਿੱਚ 2383 ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਸਨ । ਜਿਨਾਂ ਵਿਚੋਂ 942 ਕਾਰਜ ਸੁਚੱਜੇ ਢੰਗ ਨਾਲ ਮੁਕੰਮਲ ਕਰ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਪਿੰਡ ਮੁਹਿੰਮ ਤਹਿਤ ਇਨਾਂ ਪਿੰਡਾਂ ਵਿੱਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾ ਕੇ ਇਨਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਾਹੀ ਹੈ।

Advertisements

ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾ ਸਬੰਧੀ ਅਪਨੀਤ ਰਿਆਤ ਨੇ ਦੱਸਿਆ ਕਿ ਸਮਾਰਟ ਪਿੰਡ ਮੁਹਿੰਮ ਹੇਠ ਪਿੰਡਾਂ ਵਿੱਚ ਸੀਵਰੇਜ ਸਿਸਟਮ, ਛੱਪੜਾਂ ਦੀ ਮੁਰੰਮਤ, ਸਫਾਈ ਆਦਿ, ਗਲੀਆਂ-ਨਾਲੀਆਂ ਪੱਕੀਆਂ/ਇੰਟਰਲਾਕਿੰਗ, ਨਿਕਾਸੀ ਨਾਲਿਆਂ ਦੀ ਹਾਲਤ ਵਿੱਚ ਸੁਧਾਰ ਲਿਆਉਣ, ਪਾਰਕਾਂ ਦੀ ਉਸਾਰੀ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਲਈ ਕਮਿਊਨਿਟੀ ਸੈਂਟਰ/ਧਰਮਸ਼ਾਲਾਵਾਂ, ਪੰਚਾਇਤ ਘਰ, ਫਿਰਨੀਆਂ ਨੂੰ ਪੱਕਾ ਕਰਨਾ, ਸ਼ਮਸ਼ਾਨਘਾਟਾਂ ਦੀ ਮੁਰੰਮਤ/ਉਸਾਰੀ, ਸਟਰੀਟ ਲਾਈਟਾਂ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਉਨਾਂ ਦੱਸਿਆ ਕਿ ਕਈ ਪਿੰਡਾਂ ਵਿੱਚ ਇਹ ਕੰਮ ਲਗਭਗ  ਮੁਕੰਮਲ ਕਰ ਲਏ ਗਏ ਹਨ ਜਿਨ•ਾਂ ਵਿਚ ਮਾਹਿਲਪੁਰ ਬਲਾਕ ਦਾ ਪਿੰਡ ਬੱਦੋਵਾਲ, ਹੁਸ਼ਿਆਰਪੁਰ ਦਾ ਪਿੰਡ ਬਸੀ ਅਲੀ ਖਾਨ, ਬਾਗੇਵਾਲ ਗੁੱਜਰਾਂ, ਭੂੰਗਾ ਬਲਾਕ ਦਾ ਪਿੰਡ ਲਾਲਪੁਰ, ਬੈਰਮਪੁਰ, ਘੁਗਿਆਲ, ਭਾਗੋਵਾਲ, ਕੂੰਟ, ਬਡਾਲਾ, ਭਾਟੀਵਾਲ, ਥਿੰਦਾ, ਹਰੀਪੁਰ ਗੁੱਜਰਾਂ, ਪੰਡੋਰੀ ਰੁਕਮਾ, ਕਬੀਰਪੁਰ ਆਦਿ ਮੁੱਖ ਤੌਰ ‘ਤੇ ਸ਼ਾਮਲ ਹਨ।

ਅਪਨੀਤ ਰਿਆਤ ਨੇ ਦੱਸਿਆ ਕਿ ਉਪਰੋਕਤ ਕੰਮਾਂ ਤੋਂ ਇਲਾਵਾ ਪਿੰਡ ਵਾਸੀਆਂ ਦੀ ਸਹੂਲਤ ਲਈ ਬੱਸ ਸ਼ੈਲਟਰ, ਪੀਣ ਵਾਲੇ ਪਾਣੀ ਦੀ ਸਪਲਾਈ ਨਾਲ ਸਬੰਧਤ ਕੰਮ, ਸਕੂਲਾਂ ਦੀ ਮੁਰੰਮਤ/ਉਸਾਰੀ, ਸਿਵਲ ਡਿਸਪੈਂਸਰੀਆਂ ਬਣਾਉਣ ਤੋਂ ਇਲਾਵਾ ਪਸ਼ੂ ਡਿਸਪੈਂਸਰੀ, ਆਂਗਣਵਾੜੀ ਸੈਂਟਰਾਂ ਦੀਆਂ ਬਿਲਡਿੰਗਾਂ ਦੀ ਮੁਰੰਮਤ ਅਤੇ ਵਾਧਾ ਵਗੈਰਾ ਦੇ ਵਿਕਾਸ ਕਾਰਜ ਵਿਕਾਸ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਮਾਰਟ ਪਿੰਡ ਮੁਹਿੰਮ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਪਿੰਡਾਂ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਨੂੰ ਮਿਲਾ ਕੇ ਸਮਾਰਟ ਪਿੰਡ ਮੁਹਿੰਮ ਬਣਾ ਦਿੱਤਾ ਹੈ ਜਿਸ ਨਾਲ ਸਾਰੇ ਪਿੰਡਾਂ ਦਾ ਇਕਸਾਰ ਅਤੇ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਪਹਿਲੇ ਪੜਾਅ ਵਿੱਚ 89.67 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਦਕਿ ਦੂਜੇ ਪੜਾਅ ਦੇ ਫੰਡਾਂ ਲਈ ਤਜਵੀਜ਼ਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਵਿਕਾਸ ਕਾਰਜਾ ਰਾਹੀਂ ਇਨਾਂ ਪਿੰਡਾਂ ਨੂੰ ਮਾਡਲ ਪਿਡਾਂ ਵਜੋਂ ਵਿਕਸਿਤ ਕੀਤਾ ਜਾ ਸਕੇ।

LEAVE A REPLY

Please enter your comment!
Please enter your name here