ਸਤੰਬਰ ‘ਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ‘ਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਦਿਵਾਇਆ ਜਾਵੇ ਰੋਜ਼ਗਾਰ: ਅਪਨੀਤ ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲਾ ਹੁਸ਼ਿਆਰਪੁਰ ਵਿੱਚ ਸਤੰਬਰ ਦੇ ਆਖਰੀ ਹਫ਼ਤੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਨਾਂ ਮੇਲਿਆਂ ਸਬੰਧੀ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕਰਨ। ਅੱਜ ਇਥੇ ਰੋਜ਼ਗਾਰ ਮੇਲਿਆਂ ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਇਨਾਂ ਮੇਲਿਆਂ ਵਿੱਚ ਵੱਧ ਤੋਂ ਵੱਧ ਬੇਰੋਜ਼ਗਾਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ ਜੋ ਕਿ ਜਾਗਰੂਕਤਾ ਨਾਲ ਹੀ ਸੰਭਵ ਹੋ ਸਕਦਾ ਹੈ।

Advertisements

ਉਨਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰ ਵਲੋਂ ਦਿੱਤੇ ਟੀਚਿਆਂ ਦੀ ਪੂਰਤੀ ਲਈ ਵੱਧ ਤੋਂ ਵੱਧ ਸਰਕਾਰੀ/ਪ੍ਰਾਈਵੇਟ ਅਦਾਰਿਆਂ ਤੋਂ ਲੋੜੀਂਦੀਆਂ ਅਸਾਮੀਆਂ ਦੀ ਜਾਣਕਾਰੀ ਹਾਸਲ ਕਰਕੇ ਜ਼ਿਲਾ ਰੋਜ਼ਗਾਰ ਦਫ਼ਤਰ ਨੂੰ 18 ਅਗਸਤ ਤੱਕ ਰਿਪੋਰਟ ਭੇਜੀ ਜਾਵੇ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੌਜਵਾਨਾਂ ਲਈ ਸ਼ੁਰੂ ਕੀਤੇ ਇਹ ਮਿਸ਼ਨ ਬੇਰੋਜ਼ਗਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਿਹਾ ਹੈ ਜਿਸ ਤਹਿਤ ਹੋਰ ਵੀ ਸਾਰਥਕ ਨਤੀਜੇ ਲਿਆਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਕਮਿਸ਼ਨਰ ਨਗਰ ਨਿਗਮ, ਜੀ.ਐਮ. ਉਦਯੋਗ, ਡਿਪਟੀ ਡਾਇਰੈਕਟਰ ਫੈਕਟਰੀਜ਼, ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਡੀ.ਆਰ. ਸਹਿਕਾਰੀ ਸੇਵਾਵਾਂ, ਐਲ.ਡੀ.ਐਮ ਅਤੇ ਸੀ.ਐਸ. ਜ਼ਿਲਾ ਮੈਨੇਜਰ ਅਤੇ ਜ਼ਿਲਾ ਰੋਜ਼ਗਾਰ ਅਫ਼ਸਰ ਮੌਜੂਦ ਸਨ।

LEAVE A REPLY

Please enter your comment!
Please enter your name here