ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ 25.25 ਲੱਖ ਲਾਭਪਾਤਰੀਆਂ ਨੂੰ 190 ਕਰੋੜ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਜਾਰੀ

ਚੰਡੀਗੜ(ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਵਿੱਤ ਵਿਭਾਗ ਵੱਲੋਂ ਜੁਲਾਈ ਮਹੀਨੇ ਲਈ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਵਿੱਤੀ ਮਦਦ ਹਿੱਤ 189.34 ਕਰੋੜ ਰੁਪਏ ਜਾਰੀ ਕੀਤੇ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਰਕਮ ਛੇਤੀ ਹੀ ਸਿੱਧੇ ਤੌਰ ‘ਤੇ 25.25 ਲੱਖ ਲਾਭਪਾਤਰੀਆਂ ਜਿਨਾਂ ਵਿਚ ਬਜ਼ੁਰਗ, ਵਿਧਵਾ ਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚੇ ਅਤੇ ਦਿਵਿਆਂਗ ਵਿਅਕਤੀ ਸ਼ਾਮਲ ਹਨ, ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ।

Advertisements

ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ 17.05 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 127.80 ਕਰੋੜ ਰੁਪਏ, 4.65 ਲੱਖ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਨੂੰ 34.90 ਕਰੋੜ ਰੁਪਏ, 1.51 ਲੱਖ ਆਸ਼ਰਿਤ ਬੱਚਿਆਂ ਨੂੰ 11.37 ਕਰੋੜ ਰੁਪਏ ਅਤੇ 2.04 ਲੱਖ ਦਿਵਿਆਂਗ ਵਿਅਕਤੀਆਂ ਨੂੰ 15.27 ਕਰੋੜ ਰੁਪਏ ਦੀ ਵੰਡ ਕੀਤੀ ਜਾਵੇਗੀ।  ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਦਰਪੇਸ਼ ਜੁਲਾਈ ਮਹੀਨੇ ਦੀਆਂ ਅਗਸਤ ਦੌਰਾਨ ਅਦਾ ਕੀਤੀਆਂ ਪੈਨਸ਼ਨਾਂ ਦੀ ਵੰਡ ਛੇਤੀ ਹੀ ਵੱਖੋ-ਵੱਖਰੀਆਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਲਾਭਪਾਤਰੀਆਂ ਦੇ ਬੱਚਤ ਖਾਤਿਆਂ ਵਿਚ ਸਿੱਧੇ ਤੌਰ ‘ਤੇ ਰਕਮ ਪਾ ਕੇ ਕਰ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here