ਜਿਲੇ ਵਿੱਚ 20 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 784

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1043 ਵਿਆਕਤੀਆਂ ਦੇ ਨਵੇ ਸੈਪਲ ਲੈਣ  ਨਾਲ ਅਤੇ 1059 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 20 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 784 ਹੋ ਗਈ ਹੈ। ਇਕ ਮੌਤ ਹੋਣ ਨਾਲ ਮੌਤਾਂ ਦੀ ਕੁੱਲ ਗਿਣਤੀ 23 ਹੋ ਗਈ ਹੈ । ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 38775 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 34694 ਸੈਪਲ  ਨੈਗਟਿਵ। ਜਦਕਿ 3315 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 57 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 161 ਹੈ , ਤੇ 600  ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਮੌਤਾਂ ਦੀ ਗਿਣਤੀ 23 ਹੋ ਗਈ ਹੈ ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ , ਕਿ ਜਿਲੇ ਵਿੱਚ 20  ਨਵੇ ਕੇਸ ਪਾਜੇਟਿਵ ਆਏ ਹਨ ਜਿਨਾ ਵਿੱਚ 2 ਕੇਸ ਭੂਗਾਂ, 4 ਮੁਕੇਰੀਆਂ, 1 ਗੰੜਸੰਕਰ,  2 ਜਹਾਨ ਖੇਲਾ , 1 ਮੇਹਟੀਆਣਾ , 1 ਮੰਡ ਭੰਡੇਰ , ਦਸੂਹਾਂ 3 ,ਪੰਡੇਰੀ 1,  ਹੁਸ਼ਿਆਰਪੁਰ 3 ਗੋਤਮ ਨਗਰ , ਗੁਰੂ ਗੋਬਿੰਦ ਸਿੰਘ ਨਗਰ , ਜਹਾਨ ਖੇਲਾਂ 2 ,ਦੇ ਪਾਜੇਟਿਵ ਆਏ ਹਨ ।  1 ਮੌਤ ਰੋੜੀਆਂ  ਦੀ 66 ਸਾਲਾ ਔਰਤ ਜੋ ਬਿਮਾਰ ਸੀ ਇਸ ਦਾ 11 ਅਗਸਤ ਨੂੰ ਸੈਪਲ ਹੋਇਆ ਸੀ ਤੇ ਇਸ ਦੀ ਘਰ ਵਿੱਚ ਹੀ ਮੌਤ ਹੋ ਗਈ ਹੈ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ  ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ। ਮਿਸ਼ਨ ਫਹਿਤ ਨੂੰ ਹਾਸਿਲ ਕਰਨ ਲਈ ਸਾਨੂੰ ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ-ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here