ਜ਼ਿਲੇ ਵਿੱਚ ਹੁਣ ਤੱਕ 34694 ਸੈਂਪਲ ਆ ਚੁੱਕੇ ਹਨ ਨੈਗੇਟਿਵ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 34694  ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 600  ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜਿਲਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।

Advertisements

ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 29771 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅੱਜ 1043 ਸੈਂਪਲ ਲਏ ਗਏ।  ਉਨਾਂ ਕਿਹਾ ਕਿ ਅੱਜ 1059 ਪੋਜ਼ੀਟਿਵ ਕੇਸ ਸਾਹਮਣੇ ਆਉਣ ਨਾਲ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ 784  ਹੋ ਗਈ ਹੈ ਜਿਸ ਵਿੱਚ ਐਕਟਵਿ ਕੇਸ 161 ਹਨ। ਉਨਾਂ ਕਿਹਾ ਕਿ 3315 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 57ਕੇਸ ਇਨਵੈਲਿਡ ਪਾਏ ਗਏ ਹਨ। ਉਨਾਂ ਕਿਹਾ ਕਿ ਅੱਜ ਆਏ 20 ਨਵੇਂ ਪੋਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨਾਂ ਵਿੱਚ 2 ਕੇਸ ਭੂੰਗਾ, 4 ਮੁਕੇਰੀਆਂ, 1 ਗੜਸ਼ੰਕਰ, 2 ਜਹਾਨਖੇਲਾਂ, 1 ਮੇਹਟੀਆਣਾ, 1 ਮੰਡ ਭੰਡੇਰ, 3 ਦਸੂਹਾ, 1 ਪੰਡੋਰੀ, 1 ਹੁਸ਼ਿਆਰਪੁਰ ਦੇ ਗੋਤਮ ਨਗਰ, 1 ਗੁਰੂ ਗੋਬਿੰਦ ਸਿੰਘ ਨਗਰ, 1 ਮੁਹੱਲਾ ਟਿਬਾ ਸਾਹਿਬ, 1 ਪਿੰਡ ਸੋਤਲਾਂ ਨਾਲ ਸਬੰਧਤ ਹੈ। ਉਨਾਂ ਕਿਹਾ ਕਿ ਪਿੰਡ ਰੋੜੀਆਂ ਦੀ 66 ਸਾਲਾ ਮਹਿਲਾ ਜੋ ਕਿ ਬਿਮਾਰ ਸੀ ਦੀ ਮੌਤ ਹੋ ਗਈ ਹੈ ਉਕਤ ਮਹਿਲਾ ਦਾ ਕੋਵਿਡ ਟੈਸਟ ਪੋਜ਼ੀਟਿਵ ਆਇਆ ਹੈ। ਉਨਾਂ ਕਿਹਾ ਕਿ ਹੁਣ ਤੱਕ ਜ਼ਿਲੇ ਵਿੱਚ ਕੋਵਿਡ ਨਾਲ 23 ਮੌਤਾਂ ਹੋ ਚੁੱਕੀਆਂ ਹਨ। ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।  

LEAVE A REPLY

Please enter your comment!
Please enter your name here