ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਆਨਲਾਈਨ ਗਾਈਡੈਂਸ ਐਂਡ ਕਾਊਂਸਲਿੰਗ ਸ਼ੁਰੂ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦੇ ਸਕੂਲ ਬੰਦ ਹੋਣ ਕਾਰਨ ਜਿਥੇ ਬੱਚੇ ਆਨਲਾਈਨ ਸਟੱਡੀ ਕਰ ਰਹੇ ਹਨ ਉਥੇ ਹੀ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬੱਚਿਆਂ ਨੂੰ ਵੱਖ-ਵੱਖ ਕਿਤਿਆਂ ਅਤੇ ਉਨਾਂ ਦੇ ਸਰਵਪੱਖੀ ਵਿਕਾਸ ਲਈ ਆਨਲਾਈਨ ਗਾਈਡੈਂਸ ਅਤੇ ਕਾਊਂਸਲਿੰਗ ਮੁਹੱਈਆ ਕਰਵਾਉਣ ਦਾ ਵਿਸ਼ੇਸ਼ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਉਪਰਾਲੇ ਤਹਿਤ ਵੱਖ-ਵੱਖ ਕਿਤਿਆਂ ਦੇ ਮਾਹਰਾਂ ਅਤੇ ਕਾਊਂਸਲਰਾਂ ਰਾਹੀਂ ਬੱਚਿਆਂ ਨੂੰ ਉਨਾਂ ਦੇ ਭਵਿੱਖ ਪ੍ਰਤੀ ਜਾਗਰੂਕ ਕਰਨ ਲਈ ਇਹ ਪ੍ਰੋਗਰਾਮ ਉਲੀਕਿਆਂ ਗਿਆ ਹੈ।

Advertisements

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਵਿਸਵ ਪੱਧਰ ‘ਤੇ ਸਿੱਖਿਆ ਦੀ ਪੱਧਤੀ ਅਤੇ ਰੋਜ਼ਗਾਰ ਦੇ ਮੋਕਿਆਂ ਵਿੱਚ ਆਈ ਤਬਦੀਲੀ ਲਈ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਸਕੂਲਾਂ ਦੇ ਗਰੁੱਪ ਬਣਾ ਕੇ ਗਾਈਡੈਂਸ ਦਿੱਤੀ ਜਾ ਰਹੀ ਹੈ। ਇਸ ਲੜੀ ਤਹਿਤ ਤਹਿਸੀਲ ਗੜਸ਼ੰਕਰ ਦੇ ਕੁਝ ਸਕੂਲਾਂ ਨੂੰ ਗਾਈਡੈਂਸ ਦਿੱਤੀ ਗਈ ਹੈ ਅਤੇ ਹੁਣ ਦੂਜੇ ਗਰੁੱਪ ਦੇ ਸਕੂਲਾਂ ਦੇ ਬੱਚਿਆਂ  ਨੂੰ  8 ਸਤੰਬਰ ਤੱਕ ਮਾਹਰਾਂ ਵਲੋਂ ਗਾਈਡੈਂਸ ਦਿੱਤੀ ਜਾ ਰਹੀ ਹੈ। ਜ਼ਿਲਾ ਰੋਜ਼ਗਾਰ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਰੋਜ਼ਗਾਰ ਬਿਊਰੋ ਵਲੋਂ ਲੋਕਾਂ ਨੂੰ ਵੱਖ-ਵੱਖ 13 ਤਰਾਂ ਦੀਆਂ ਮੁਫ਼ਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਇਨਾਂ ਸਹੂਲਤਾਂ ਵਿਚੋਂ ਗਾਈਡੈਂਸ ਐਂਡ ਕਾਊਂਸਲਿੰਗ ਵੀ ਇਕ ਸਹੂਲਤ ਹੈ ਜੋ ਵਿਦਿਆਰਥੀਆਂ ਅਤੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਮਾਹਰ ਕਾਊਂਸਲਰਾਂ ਵਲੋਂ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਾਰਥੀ ਬਿਊਰੋ ਦੇ ਫੇਸਬੁੱਕ ਪੇਜ DDEE Hoshiarpur ਨੂੰ ਫੋਲੋ ਕਰਕੇ ਵੱਖ-ਵੱਖ ਨੌਕਰੀਆਂ ਆਦਿ ਦੀ ਜਾਣਕਾਰੀ ਵੀ ਪ੍ਰਾਪਤ ਕਰ ਸਕਦੇ ਹਨ। ਉਨਾਂ ਵਿਦਿਆਰਥੀਆਂ ਅਤੇ ਬੇਰੋਜਗਾਰ ਪ੍ਰਾਰਥੀਆਂ ਨੂੰ ਇਨਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਕਿਹਾ ਗਿਆ।

LEAVE A REPLY

Please enter your comment!
Please enter your name here