ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ‘ਚ  25 ਲੱਖ ਦੀ ਲਾਗਤ ਨਾਲ ਮਰੀਜ਼ਾਂ ਲਈ ਅਪਗਰੇਡ ਕੀਤੇ ਆਈਸੀਯੂ ਯੂਨਿਟ ਦਾ ਦੌਰਾ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲੇ ਵਿੱਚ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਲਈ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਂਦਿਆਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਲੈਵਲ-3 ਦੇ ਮਰੀਜ਼ਾਂ ਜਿਨਾਂ ਨੂੰ ਆਈ.ਸੀ.ਯੂ. ਅਤੇ ਵੈਂਟੀਲੇਟਰ ਦੀਆਂ ਬਿਹਤਰ ਸੇਵਾਵਾਂ ਦੀ ਲੋੜ ਹੈ , ਲਈ ਜ਼ਿਲਾ ਪ੍ਰਸ਼ਾਸਨ ਵਲੋਂ 25 ਲੱਖ ਰੁਪਏ ਦੀ ਲਾਗਤ ਨਾਲ 56 ਬੈਡ ਤਿਆਰ ਕਰਨ ਤੋਂ ਇਲਾਵਾ ਦੋ ਹਾਈ ਫਲੋਅ ਨੇਸਲ ਆਕਸੀਜਨ ਥੈਰੇਪੀ ਮਸ਼ੀਨਾਂ ਲਗਾਈਆਂ ਗਈਆਂ ਹਨ। ਕੋਵਿਡ-19 ਦੇ ਵੱਧ ਰਹੇ ਕੇਸਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ 60 ਲੱਖ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਵਿਖੇ ਆਕਸੀਜਨ ਪਲਾਂਟ ਅਤੇ ਹੋਰ ਮੈਡੀਕਲ ਸਾਜ਼ੋ ਸਮਾਨ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਤਾਂ ਜੋ ਮਰੀਜ਼ਾਂ ਨੂੰ ਬਿਹਤਰ ਸਿਹਤ ਸੰਭਾਲ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

Advertisements

 ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਿਸ਼ੇਸ਼ ਸਾਰੰਗਲ ਨਾਲ ਸਿਵਲ ਹਸਪਤਾਲ ਵਿਖੇ ਅਪਗ੍ਰੇਡ ਕੀਤੇ ਗਏ ਆਈ.ਸੀ.ਯੂ.ਯੂਨਿਟ ਦਾ ਦੌਰਾ ਕਰਕੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਸ੍ਰੀ ਥੋਰੀ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਕੋਵਿਡ-19 ਦੇ ਵੱਧ ਰਹੇ ਕੇਸਾਂ ਕਰਕੇ ਕਿਸੇ ਵੀ ਸਥਿਤੀ ਦਾ ਬਿਹਤਰ ਸਿਹਤ ਬੁਨਿਆਦੀ ਢਾਂਚੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਪੂਰੀ ਤਰਾਂ ਤਿਆਰ ਹੈ । ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ•ਾ ਪ੍ਰਸ਼ਾਸਨ ਪਾਸ ਆਈ.ਸੀ.ਯੂ. ਵਿੱਚ 28 ਬੈਡ ਸਨ ਜਿਨਾਂ ਵਿੱਚ ਹੁਣ 28 ਹੋਰ ਬੈਡਾਂ ਅਤੇ ਦੋ ਹਾਈ ਫਲੋਅ ਨੇਸਲ ਆਕਸੀਜਨ ਥੈਰੇਪੀ ਮਸੀਨਾਂ, ਮਲਟੀਪੈਰਾ ਮਨੀਟਰ, ਪਲਸ ਔਕਸੀਮੀਟਰ, ਇੰਨਫਿਊਸ਼ਨ ਪੰਪ, ਸਕਸ਼ਨ ਮਸ਼ੀਨ ਅਤੇ ਹੋਰ ਸਹੂਲਤਾਂ ਜੋੜੀਆਂ ਗਈਆਂ ਹਨ।

ਸ੍ਰੀ ਥੋਰੀ ਨੇ ਦੱਸਿਆ ਕਿ ਆਈ.ਸੀ.ਯੂ. ਨੂੰ ਆਧੁਨਿਕ ਤਕਨੀਕਾਂ ਦੀ ਤਰਜ਼ ‘ਤੇ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਮਰੀਜ਼ਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ ਅਤੇ ਉਨਾਂ ਨੂੰ ਬਿਹਤਰ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨਾਂ ਦੱਸਿਆ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਮਹਾਂਮਾਰੀ ਤੋਂ ਬਚਾਉਣ ਲਈ ਠੋਸ ਉਪਰਾਲਿਆਂ ਦੇ ਨਾਲ-ਨਾਲ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ‘ਤੇ ਟੈਸਟ ਕਰਵਾਏ ਜਾ ਰਹੇ ਹਨ। ਸ੍ਰੀ ਥੋਰੀ ਨੇ ਦੱਸਿਆ ਕਿ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀ ਜਲਦੀ ਸ਼ਨਾਖਤ ਨਾਲ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਫੈਲਣ ਤੋਂ ਰੋਕਿਆ ਜਾ ਸਕਦਾ ਹੈ ਅਤੇ ਜ਼ਿਲ•ਾ ਪ੍ਰਸ਼ਾਸਨ ਵਲੋਂ ਕੰਟੇਨਮੈਂਟ, ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਪਹਿਚਾਣ ਕਰਨ ਅਤੇ ਚੌਕਸੀ ਰੱਖਣ ਜੋ ਕਿ ਕੋਰੋਨਾ ਵਾਇਰਸ ਖਿਲਾਫ ਜੰਗ ਦੌਰਾਨ ਅਹਿਮ ਹਥਿਆਰ ਹਨ ‘ਤੇ ਕੰਮ ਕੀਤਾ ਜਾ ਰਿਹਾ ਹੈ।

ਸ੍ਰੀ ਥੋਰੀ ਨੇ ਦਸਿਆ ਕਿ ਕੋਵਿਡ-19 ਦੇ ਟੈਸਟ ਜੰਗੀ ਪੱਧਰ ‘ਤੇ ਚੱਲ ਰਹੇ ਹਨ, ਜੋ ਕਿ ਕੇਸਾਂ ਦੀ ਜਲਦੀ ਪਹਿਚਾਣ ਕਰਨ ਵਿੱਚ ਸਹਾਈ ਹੋਣਗੇ ਜਿਸ ਨਾਲ ਮਰੀਜ਼ਾਂ ਦਾ ਜਲਦੀ ਇਲਾਜ ਸ਼ੁਰੂ ਕਰਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇਗਾ। ਸ੍ਰੀ ਥੋਰੀ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਲੋਕਾਂ ਦੀ ਚੰਗੀ ਤਰਾਂ ਜਾਂਚ ਖਾਸ ਕਰਕੇ ਕੰਨੇਟਮੈਂਟ ਅਤੇ ਮਾਈਕਰੋ ਕਨਟੇਨਮੈਂਟਾਂ ਜ਼ੋਨਾਂ ਵਿੱਚ 100 ਪ੍ਰਤੀਸ਼ਤ ਟੈਸਟ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ। ਸ੍ਰੀ ਥੋਰੀ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਪੂਰੀ ਤਰਾਂ ਚੌਕਸ ਰਹਿੰਦੀਆਂ ਸਮਾਜਿਕ ਦੂਰੀ ਦੀ ਪਾਲਣਾ ਦੇ ਨਾਲ -ਨਾਲ ਮਾਸਕ ਪਾਉਣ ਅਤੇ ਅਪਣੇ ਹੱਥਾਂ ਨੂੰ ਸਾਫ਼ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਜਲੰਧਰ-2 ਰਾਹੁਲ ਸਿੰਧੂ, ਮੈਡੀਕਲ ਸੁਪਰਡੰਟ ਮਨਦੀਪ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here