ਕਮਿਸ਼ਨਰੇਟ ਪੁਲਿਸ ਵਲੋਂ ਸੁਤੰਤਰਤਾ ਦਿਵਸ ਸਬੰਧੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਭੁੱਲਰ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਸੁਤੰਤਰਤਾ ਦਿਵਸ  ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੇ ਗਏ ਹਨ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸਬੰਧ ਵਿੱਚ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸ੍ਰੀ ਭੁੱਲਰ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਸਬੰਧੀ ਸਮਾਗਮ ਵਾਲੇ ਸਥਾਨ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਪੁਲਿਸ ਵਲੋਂ ਪੂਰੀ ਤਰਾਂ ਸੁਰੱਖਿਆ ਘੇਰੇ ਵਿੱਚ ਲਿਆ ਗਿਆ ਹੈ।

Advertisements

ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਸ਼ਹਿਰ ਵਿੱਚ ਸੁਰੱਖਿਆ ਦੇ ‘ਤੇ ਬਾਜ਼ ਅੱਖ ਰੱਖਣ ਲਈ 1000 ਦੇ ਕਰੀਬ ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨਾਂ ਕਿਹਾ ਕਿ ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਨਿਯਮਤ ਤੌਰ ‘ਤੇ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ.ਕੈਮਰੇ ਲਗਾਏ ਗਏ ਹਨ। ਉਨਾਂ ਦੱਸਿਆ ਕਿ ਸ਼ਹਿਰ ਵਿੱਚ ਕਿਸੇ ਵੀ ਗੈਰ ਸਮਾਜਿਕ ਗਤੀਵਿਧੀ ਨੂੰ ਰੋਕਣ ਲਈ ਸੁਰੱਖਿਆ ਨੂੰ ਵਧਾਇਆ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਸੁਰੱਖਿਆ ਲਈ ਪੁਲਿਸ ਅਧਿਕਾਰੀਆਂ ਦੀਆਂ ਵੱਖ-ਵੱਖ ਗਸ਼ਤ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ‘ਤੇ ਨਜ਼ਰ ਰੱਖਣ ਲਈ ਪੁਲਿਸ ਅਧਿਕਾਰੀਆਂ ਨੂੰ ਰਾਤ ਦੀ ਚੈਕਿੰਗ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਸਮੁੱਚੀ ਸਥਿਤੀ ‘ਤੇ ਨਿਗਰਾਨੀ ਲਈ ਸਟੇਡੀਅਮ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।

ਸ੍ਰੀ ਭੁੱਲਰ ਨੇ ਦੱਸਿਆ ਕਿ ਇਸੇ ਤਰਾਂ ਅੱਗ ਬੁਝਾਊ ਅਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਤੋਂ ਇਲਾਵਾ ਸਟੇਡੀਅਮ ਦੇ ਆਲੇ ਦੁਆਲੇ ਐਂਟੀ ਸਾਬੋਟਾਜ਼ ਜਾਂਚ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਉਨਾਂ ਵਲੋਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੁਤੰਤਰਤਾ ਦਿਵਸ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਾਇੰਟ ਪੁਲਿਸ ਕਮਿਸ਼ਨਰ ਚਰਨਜੀਤ ਸਿੰਘ ਸੋਹਲ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਅਰੁਣ ਸੈਣੀ, ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਵਤਸਲਾ ਗੁਪਤ, ਗਗਨੇਸ਼ ਕੁਮਾਰ, ਜਗਜੀਤ ਸਿੰਘ ਸਰੋਆ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here