ਵਿਜੀਲੈਂਸ ਬਿਊਰੋ ਦੇ ਇੰਸ. ਇੰਦਰਪਾਲ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਹੋਣਗੇ ਸਨਮਾਨਿਤ

ਜਲੰਧਰ (ਦ ਸਟੈਲਰ ਨਿਊਜ਼)। ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਸ਼੍ਰੀ  ਇੰਦਰਪਾਲ ਸਿੰਘ ਨੂੰ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਆਜ਼ਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ। ਇਹਨਾਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਇੰਦਰਪਾਲ ਸਿੰਘ ਪਿੰਡ ਬੱਲ (ਜਲੰਧਰ) ਦੇ ਵਸਨੀਕ ਹਨ ਅਤੇ ਮੋਹਾਲੀ ਵਿਖੇ ਸੇਵਾਵਾਂ ਨਿਭਾਅ ਰਹੇ ਹਨ। ਇੰਦਰਪਾਲ ਸਿੰਘ ਹੋਠੀ ਸਾਲ 1999 ਵਿਚ ਬਤੌਰ ਸਹਾਇਕ ਸਬ-ਇੰਸਪੈਕਟਰ ਨਿਯੁਕਤ ਹੋਏ ਸਨ।

Advertisements

ਉਹ ਗਣਿਤ ਵਿੱਚ ਪੋਸਟ ਗ੍ਰੈਜੂਏਟ ਹਨ ਅਤੇ ਇਕ ਅਜਿਹੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ, ਜਿਸ ਦੀਆਂ 03 ਪੀੜੀਆਂ ਨੇ ਰੱਖਿਆ ਸੇਵਾਵਾਂ ਵਿਚ ਸੇਵਾਵਾਂ ਨਿਭਾਉਣ ਦਾ ਸ਼ਾਨਦਾਰ ਰਿਕਾਰਡ ਬਣਾਇਆ। ਉਹਨਾਂ ਦੇ ਪਿਤਾ ਸਵਰਗਵਾਸੀ ਗੁਰਦੇਵ ਸਿੰਘ ਹੋਠੀ ਨੇ ਭਾਰਤੀ ਹਵਾਈ ਸੈਨਾ ਵਿਚ ਸੇਵਾ ਨਿਭਾਈ ਅਤੇ ਇਸ ਸਮੇਂ ਵੱਡੇ ਭਰਾ ਤਾਜਿੰਦਰ ਸਿੰਘ ਹੋਠੀ ਬ੍ਰਿਗੇਡੀਅਰ ਵਜੋਂ ਭਾਰਤੀ ਫੌਜ ਵਿਚ ਸੇਵਾ ਨਿਭਾ ਰਹੇ ਹਨ।

LEAVE A REPLY

Please enter your comment!
Please enter your name here