ਜੇਲ ਮੰਤਰੀ ਪੰਜਾਬ ਰੰਧਾਵਾ ਨੇ 152 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਜਲੰਧਰ (ਦ ਸਟੈਲਰ ਨਿਊਜ਼)। 74ਵੇਂ ਸੁਤੰਤਰਤਾ ਦਿਵਸ ਮੌਕੇ ਜਲੰਧਰ ਵਾਸੀਆਂ ਨੂੰ ਵਿਕਾਸ ਪ੍ਰੋਜੈਕਟਾਂ ਦੇ ਵੱਡੇ ਤੋਹਫ਼ੇ ਦਿੰਦਿਆਂ ਪੰਜਾਬ ਦੇ ਸਹਿਕਾਰਤਾ ਅਤੇ ਜੇਲ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਜਲੰਧਰ ਵਿਖੇ ਲਗਭਗ 152 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਗਏ ਬੁਨਿਆਦੀ ਢਾਂਚੇ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਸ਼੍ਰੀ ਰੰਧਾਵਾ ਵਲੋਂ  5.96 ਕਰੋੜ ਦੀ ਲਾਗਤ ਨਾਲ ਪਿੰਡ ਗੋਹਾਵਰ, ਗੁੜਕਾ, ਭਗਵਾਨਪੁਰ, ਅਤੇ ਜਲੰਧਰ ਵੈਸਟ ਤੇ ਆਦਮਪੁਰ ਵਿਖੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦੇ ਛੇ ਪ੍ਰੋਜੈਕਟਾਂ ਅਤੇ ਨਵੀਂ ਸਵੀਪਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਉਹਨਾਂ ਵਲੋਂ ਰਸਮੀ ਤੌਰ ‘ਤੇ ਜਲੰਧਰ ਦੇ ਸਿਵਲ ਹਸਪਤਾਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਕੋਵਿਡ-19 ਦੇ ਮਰੀਜ਼ਾਂ ਲਈ ਅਪਗ੍ਰੇਡ ਕੀਤੀ ਗਈ ਆਈ.ਸੀ.ਯੂ.ਸਹੂਲਤ ਦਾ ਵੀ ਉਦਘਾਟਨ ਕੀਤਾ ਗਿਆ।

Advertisements

ਇਸ ਮੌਕੇ ਕੈਬਨਿਟ ਮੰਤਰੀ ਸ੍ਰ.ਰੰਧਾਵਾ ਵਲੋਂ ਜ਼ਿਲੇ ਵਿੱਚ 145.44 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਜਿਸ ਵਿੱਚ ਪਿੰਡ ਫੋਲੜੀਵਾਲ ਵਿਖੇ 68.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇ 50 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਅਤੇ 100 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਨੂੰ ਮੁੜ ਸੁਰਜੀਤ ਕਰਨਾ, 66.91 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਧੀਣਾ, ਸੰਸਾਰਪੁਰ, ਅਲਾਦੀਨਪੁਰ, ਨੰਗਲ ਕਰਾਰ ਖਾਂ, ਖੁਸਰੋਪੁਰ, ਰਹਿਮਾਨਪੁਰ,ਸੋਫ਼ੀ ਪਿੰਡ, ਖਾਂਬਰਾ , ਦੀਪ ਨਗਰ, ਅਤੇ ਅਲੀਪੁਰ ਵਿਖੇ ਸੀਵਰ ਪਾਉਣਾ, 2.5 ਕਰੋੜ ਰੁਪਏ ਦੀ ਲਾਗਤ ਨਾਲ ਨਕੋਦਰ-ਮਲਸੀਆਂ ਸੰਪਰਕ ਰੋਡ ਵਾਇਆ ਸਿਹਾਰੀਵਾਲ ਤੋਂ ਸ਼ਾਲਾ ਨਗਰ ਨੂੰ ਚੌੜਿਆਂ ਤੇ ਮਜ਼ਬੂਤ ਕਰਨਾ ਅਤੇ 7.44 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ 66 ਕੇ.ਵੀ. ਪਾਵਰ ਸਬ ਸਟੇਸ਼ਨ ਦੀ ਉਸਾਰੀ ਦੇ ਵਿਕਾਸ ਪ੍ਰੋਜੈਕਟ ਸ਼ਾਮਿਲ ਹਨ।

ਸ੍ਰ.ਰੰਧਾਵਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਖਿਲਾਫ਼ ਜੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦੀ ਪ੍ਰਗਤੀ ਅਤੇ ਲੋਕਾਂ ਦੀ ਭਲਾਈ ਲਈ ਕੀਤਾ ਗਿਆ ਹਰ ਇਕ ਵਾਅਦਾ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ 152 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਇਹ ਵਿਕਾਸ ਪ੍ਰੋਜੈਕਟਾਂ ਦੀ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਅਤਿ ਲੋੜੀਂਦੇ ਸਨ। ਰੰਧਾਵਾ ਨੇ ਇਹ ਵੀ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਕੋਵਿਡ-19 ਨੇ ਰਾਜ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ, ਪਰ ਇਸ ਦੇ ਬਾਵਜੂਦ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਵਿਆਪਕ ਯੋਜਨਾਬੰਦੀ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਦੌਰਾਨ ਸੂਬੇ ਨੂੰ ਵਿਕਾਸ ਵਲੋਂ ਹੋਰ ਹੁਲਾਰਾ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here