43 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 827

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 985 ਵਿਆਕਤੀਆਂ ਦੇ ਨਵੇ ਸੈਂਪਲ ਲੈਣ  ਨਾਲ ਅਤੇ 1042 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 43 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 827 ਹੋ ਗਈ ਹੈ । ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 39772 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 35700 ਸੈਪਲ  ਨੈਗਟਿਵ,  ਜਦ ਕਿ 3227 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 61 ਸੈਂਪਲ ਇਨਵੈਲਡ ਹਨ।

Advertisements

ਐਕਟਿਵ ਕੇਸਾ ਦੀ ਗਿਣਤੀ 188 ਹੈ , ਤੇ 616  ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਮੌਤਾਂ ਦੀ ਗਿਣਤੀ 23 ਹੋ ਗਈ ਹੈ  । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ  ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ , ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here