ਜ਼ਿਲੇ ਵਿੱਚ ਹੁਣ ਤੱਕ 35700 ਸੈਂਪਲ ਆਏ ਨੈਗੇਟਿਵ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 35700  ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 616 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਹਨਾਂ ਜਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਹਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ।

Advertisements

ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 39772  ਸੈਂਪਲ ਲਏ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਅੱਜ 985 ਸੈਂਪਲ ਲਏ ਗਏ ਹਨ ਅਤੇ 1042 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਹਨਾਂ ਵਿੱਚੋਂ 43 ਨਵੇਂ ਕੇਸ ਆਉਣ ਨਾਲ ਜ਼ਿਲੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 827 ਹੋ ਗਈ ਹੈ। ਉਹਨਾਂ ਕਿਹਾ ਕਿ ਐਕਟਿਵ ਕੇਸ 188 ਹਨ।

ਉਹਨਾਂ ਕਿਹਾ ਕਿ 3227 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 61 ਕੇਸ ਇਨਵੈਲਿਡ ਪਾਏ ਗਏ ਹਨ। ਸਿਵਲ ਸਰਜਨ ਨੇ ਕਿਹਾ ਕਿ ਹੁਣ ਤੱਕ ਜ਼ਿਲੇ ਵਿੱਚ ਕੋਵਿਡ ਨਾਲ 23 ਮੌਤਾਂ ਹੋ ਚੁੱਕੀਆਂ ਹਨ। ਉਹਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।

LEAVE A REPLY

Please enter your comment!
Please enter your name here