ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ, ਭਾਸ਼ਨ ਪ੍ਰਤੀਯੋਗਤਾ 17 ਅਗਸਤ ਤੋਂ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਚੌਥੀ ਭਾਸ਼ਨ ਪ੍ਰਤੀਯੋਗਤਾ 17 ਅਗਸਤ ਤੋਂ ਆਰੰਭ ਹੋਵੇਗੀ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨਾਂ ਮੁਕਾਬਲਿਆਂ ਤਹਿਤ ਸ਼ਬਦ ਗਾਇਨ, ਗੀਤ ਗਾਇਨ ਤੇ ਕਵਿਤਾ ਉਚਾਰਨ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨਾਂ ‘ਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 74 ਹਜ਼ਾਰ ਤੋਂ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਨਾਂ ਸਬੰਧੀ ਗੀਤ ਤੇ ਕਵਿਤਾਵਾਂ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।

Advertisements

ਜਿਲਾ ਸਿੱਖਿਆ ਅਫਸਰ (ਸੈ.) ਸ. ਜਗਜੀਤ ਸਿੰਘ ਅਤੇ ਜਿਲਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨਾਂ ਸਕੂਲ ਪੱਧਰ ਦੇ ਭਾਸ਼ਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 17 ਅਗਸਤ ਤੋਂ 21 ਅਗਸਤ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। 22 ਅਗਸਤ ਨੂੰ ਸਕੂਲ ਮੁਖੀ ਆਪੋ-ਆਪਣੇ ਸਕੂਲਾਂ ਦਾ ਨਤੀਜਾ/ਰਜਿਸਟ੍ਰੇਸ਼ਨ ਅਪਲੋਡ ਕਰਨਗੇ ਅਤੇ 23 ਅਗਸਤ ਨੂੰ ਸਟੇਟ ਤਕਨੀਕੀ ਟੀਮ ਵੀਡੀਓਜ਼ ਦੀ ਬਲਾਕ ਵਾਰ ਵੰਡ ਕਰੇਗੀ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਆਪਣਾ ਭਾਸ਼ਨ ਪੂਰਾ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਭਾਸ਼ਨ ਪੂਰੀ ਤਰਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਹੋਣਗੇ। ਭਾਸ਼ਨ ਪੜ•ਕੇ ਨਹੀਂ ਬੋਲਿਆ ਜਾਵੇਗਾ। ਪ੍ਰਤੀਯੋਗੀ ਲਗਾਤਾਰ  ਤੇ ਜ਼ੁਬਾਨੀ ਉਚਾਰਨ ਕਰੇਗਾ ਅਤੇ ਕੱਟ-ਕੱਟ ਕੇ ਵੀਡੀਓ ਨਹੀਂ ਬਣਾਈ ਜਾਵੇਗੀ। ਇਸ ਤੋਂ ਅੱਗੇ ਬਲਾਕ, ਜਿਲ•ਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਇਸ ਮੌਕੇ ਜਿਲਾ ਨੋਡਲ ਅਫਸਰ (ਐਲੀ.) ਕੁਲਦੀਪ ਸਿੰਘ ਤੇ ਜਿਲਾ ਨੋਡਲ ਅਫਸਰ (ਸੈ.) ਡਾ. ਪਵਨ ਸੈਹਰਿਆ ਅਤੇ ਜਿਲਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਨੇ ਦੱਸਿਆ ਕਿ ਪਹਿਲੇ ਹੋਏ ਮੁਕਾਬਲਿਆਂ ਵਾਂਗ ਉਨਾਂ ਦੇ ਜਿਲੇ ਦੇ ਪ੍ਰਤੀਯੋਗੀ ਭਾਸ਼ਨ ਮੁਕਾਬਲੇ ‘ਚ ਵੀ ਵੱਧ ਚੜ• ਕੇ ਹਿੱਸਾ ਲੈਣਗੇ।

LEAVE A REPLY

Please enter your comment!
Please enter your name here