ਜ਼ਿਲੇ ‘ਚ ਹੁਣ ਤੱਕ 38121 ਸੈਂਪਲ ਆ ਚੁੱਕੇ ਹਨ ਨੈਗੇਟਿਵ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 38121  ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 697 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ।

Advertisements

ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 42243  ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅੱਜ 1074 ਸੈਂਪਲ ਲਏ ਗਏ ਹਨ ਅਤੇ 1111 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 4 ਨਵੇਂ ਕੇਸ ਆਉਣ ਨਾਲ ਜ਼ਿਲ•ੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 854 ਹੋ ਗਈ ਹੈ। ਉਨਾਂ ਕਿਹਾ ਕਿ ਐਕਟਿਵ ਕੇਸ 132 ਹਨ। ਉਨਾਂ ਕਿਹਾ ਕਿ 3292 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 61 ਕੇਸ ਇਨਵੈਲਿਡ ਪਾਏ ਗਏ ਹਨ। ਉਨਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।    

LEAVE A REPLY

Please enter your comment!
Please enter your name here