ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੂਰਬ ਤੇ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਜਲਦ ਕੀਤੀ ਜਾਵੇਗੀ ਸ਼ੁਰੂ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲਾ ਪਠਾਨਕੋਟ ਦੇ ਵਿੱਚ ਪਹਿਲੇ ਪੜਾਅ ਵਿੱਚ ਹਰੇਕ ਬਲਾਕ ਦੇ ਦੋ ਦੋ ਪਿੰਡਾਂ ਦੀ ਚੋਣ ਬੂਟੇ ਲਗਾਉਂਣ ਲਈ ਕੀਤੀ ਗਈ ਹੈ, ਜਿਸ ਅਧੀਨ ਪਿੰਡਾਂ ਵਿਚ 400 ਬੂਟੇ ਲਗਾਏ ਜਾਣਗੇ। ਇਹ ਜਾਣਕਾਰੀ ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦਿੱਤੀ। ਉਨਾ ਦੱਸਿਆ ਕਿ ਜਿਲ•ਾ ਪਠਾਨਕੋਟ ਦੇ ਹਰੇਕ ਬਲਾਕ ਵਿੱਚ 2 ਪਿੰਡਾਂ ਵਿੱਚ 4800 ਬੂਟੇ ਲਗਾਏ ਜਾਣੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਮਗਨਰੇਗਾ ਤਹਿਤ ਬੂਟੇ ਲਗਾਉਣ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਨਾਲ ਵਾਤਾਵਰਨ ਵੀ ਸ਼ੁਧ ਹੋਵੇਗਾ ਅਤੇ ਨਰੋਗਾ ਜਾਬ ਕਾਰਡ ਹੋਲਡਰਾਂ ਨੂੰ ਰੋਜ਼ਗਾਰ ਦੀ ਪ੍ਰਾਪਤੀ ਵੀ ਹੋਵੇਗੀ।

Advertisements

ਉਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਅਧੀਨ ਜਿਲ•ਾ ਪਠਾਨਕੋਟ ਦੇ12 ਪਿੰਡਾਂ ਨੂੰ ਹਰਿਆ-ਭਰਿਆ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਦੇ ਬਲਾਕ ਬਮਿਆਲ ਦੇ ਪਿੰਡ ਮਸਤਪੁਰ ਅਤੇ ਬਸਾਓ ਬਾੜਵਾਂ, ਬਲਾਕ ਧਾਰਕਲਾਂ ਦੇ ਦਰਕੂਆ ਬੰਗਲਾ ਤੇ ਤਿਰਹਾੜੀ, ਬਲਾਕ ਘਰੋਟਾ ਦੇ ਪਿੰਡ ਘਰੋਟਾ ਕਲਾ ਤੇ ਨਾਲਾ, ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਤਾਹਰਪੁਰ ਅਤੇ ਸਹਾਰਨਪੁਰ,ਬਲਾਕ ਪਠਾਨਕੋਟ ਦੇ ਪਿੰਡ ਭੋਆ  ਅਤੇ ਨੋਸਹਿਰਾ ਨਾਲ ਬੰਦਾ ਅਤੇ ਬਲਾਕ ਸੁਜਾਨਪੁਰ ਦੇ ਐਮਾਂ ਮੁਗਲਾਂ ਅਤੇ ਰਾਣੀਪੁਰ ਪਿੰਡਾਂ ਦੀ ਚੋਣ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਨਾੰ 12 ਪਿੰਡਾਂ ਵਿੱਚ ਕਰੀਬ 4800 ਬੂਟੇ ਲਗਾਏ ਜਾਣਗੇ ਅਤੇ ਹਰੇਕ ਪਿੰਡ ਵਿੱਚ ਬੂਟੇ ਲਗਾਉਂਣ ਅਤੇ ਉਨਾਂ ਬੂਟਿਆਂ ਦੀ ਦੇਖਰੇਖ ਲਈ 2.21 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਦੇ ਇਨਾਂ 12 ਪਿੰਡਾਂ ਵਿੱਚ ਬੂਟੇ ਲਗਾਉਂਣ ਤੇ ਪੰਜਾਬ ਸਰਕਾਰ ਵੱਲੋਂ 26.52 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਜਲਦੀ ਹੀ ਇਹ ਬੂਟੇ ਲਗਾਉਂਣ ਦਾ ਕੰਮ ਸੁਰੂ ਕੀਤਾ ਜਾਵੇਗਾ।

ਉਨਾਂ ਦੱਸਿਆ ਕਿ ਪਿੰਡਾਂ ਵਿੱਚ ਇਹ ਬੂਟੇ ਸਰਕਾਰੀ ਜਮੀਨ ਤੇ ਹੀ ਲਗਾਏ ਜਾਣਗੇ। ਉਨਾਂ ਕਿਹਾ ਕਿ ਵਾਤਾਵਰਣ ਦੀ ਸ਼ੁਧਤਾ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਜਿਆਦਾ ਤੋਂ ਜਿਆਦਾ ਬੂਟੇ ਲਗਾਏ ਅਤੇ ਉਨਾਂ ਦੀ ਦੇਖ ਭਾਲ ਵੀ ਕਰੇ ਅਤੇ ਇਹ ਸਮੇਂ ਦੀ ਮੰਗ ਵੀ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ ਨਰੇਗਾ ਜਾਬ ਕਾਰਡ ਹੋਲਡਰਾਂ ਨੂੰ ਰੁਜਗਾਰ ਵੀ ਪ੍ਰਦਾਨ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਮਗਨਰੇਗਾ ਤਹਿਤ ਵੱਖ ਵੱਖ ਪਿੰਡਾਂ ਵਿੱਚ ਕਈ ਤਰਾਂ ਦੇ ਵਿਕਾਸ ਕਾਰਜ ਚੱਲ ਰਹੇ ਹਨ ਜਿੰਨਾਂ ਵਿੱਚ ਛੱਪੜਾਂ ਦੀ ਸਫਾਈ, ਖੇਡ ਮੈਦਾਨ ਨਿਰਮਾਣ, ਸੜਕਾਂ ਦਾ ਨਿਰਮਾਣ, ਬਰਮਾਂ ਤੇ ਮਿੱਟੀ ਅਤੇ ਸੁੰਦਰ ਪਾਰਕਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here