ਕੋਵਿਡ ਕੇਅਰ ਸੈਂਟਰ ਤੋਂ ਇਲਾਜ ਉਪਰੰਤ 75 ਹੋਰ ਮਰੀਜ਼ਾਂ ਨੂੰ ਮਿਲੀ ਛੁੱਟੀ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ ਕਿ ਅੱਜ  ਕੋਵਿਡ ਪ੍ਰਭਾਵਿਤ 75 ਮਰੀਜ਼ਾਂ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ, ਇਨਾਂ ਵਿੱਚ 9 ਸਥਾਨਕ ਸਿਵਲ ਹਸਪਤਾਲ, 11 ਕੋਵਿਡ ਕੇਅਰ ਸੈਂਟਰ ਮੈਰੀਟੋਰੀਅਸ ਸਕੂਲ, ਇਕ ਮਿਲਟਰੀ ਤੇ ਇਕ  ਅਤੇ 16 ਪ੍ਰਾਈਵੇਟ ਹਸਪਤਾਲਾਂ ਤੋਂ ਮਰੀਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 38 ਮਰੀਜ਼ਾਂ ਵਲੋਂ ਅਪਣਾ ਘਰ ਵਿੱਚ ਇਕਾਂਤਵਾਸ ਦਾ ਸਮਾਂ ਪੂਰਾ ਕੀਤਾ ਗਿਆ। ਇਸ ਤਰਾਂ ਹੁਣ ਤੱਕ ਜ਼ਿਲੇ ਵਿੱਚ 2694 ਮਰੀਜ਼ਾਂ ਵਲੋਂ ਕੋਵਿਡ-19 ‘ਤੇ ਜਿੱਤ ਹਾਸਿਲ ਕੀਤੀ ਜਾ ਚੁੱਕੀ ਹੈ। ਠੀਕ ਹੋਏ ਮਰੀਜ਼ਾਂ ਵਲੋਂ ਡਾਕਟਰਾਂ, ਨਰਸਾਂ ਅਤੇ ਸਿਹਤ ਵਰਕਰਾਂ ਵਲੋਂ ਉਨਾਂ ਦੇ ਇਲਾਜ ਦੌਰਾਨ ਕੀਤੀ ਗਈ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਉਨਾਂ ਦੇ ਇਲਾਜ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ ਗਈ।

Advertisements

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲੇ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਜ਼ਿਲਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨਾਂ ਕਿਹ ਕਿ ਜ਼ਿਆਦਾ ਕੇਸ ਜ਼ਿਆਦਾ ਟੈਸਟ ਕਰਨ ਕਰਕੇ ਆ ਰਹੇ ਹਨ। ਉਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਿਹਤ ਅਤੇ ਸੁਰੱਖਿਆ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ। ਸ੍ਰੀ ਥੋਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨ•ਾਂ ਕਿਹਾ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਮਾਸਕ ਪਾਉਣਾ, ਹੱਥਾਂ ਨੂੰ ਸਾਫ਼ ਸੁਥਰਾ ਰੱਖਣਾ, ਸਮਾਜਿਕ ਦੂਰੀ ਦੀ ਪਾਲਣਾ ਕਰਨ ਤੋਂ ਇਲਾਵਾ ਜੇਕਰ ਕਿਸੇ ਵਿੱਚ ਕੋਵਿਡ-19 ਸਬੰਧੀ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here