ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਕਾਲੇ ਬਿੱਲੇ ਲਗਾ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਟਾਂਡਾ ਉੜਮੁੜ (ਦ ਸਟੈਲਰ ਨਿਊਜ਼)। ਬਿਜਲੀ ਮੁਲਾਜਮਾਂ ਦੀ ਕੌਮੀ ਤਾਲਮੇਲ ਕਮੇਟੀ ਦੇ ਸੱਦੇ ‘ਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਅਤੇ ਪਾਵਰਕਾਮ ਵਲੋਂ 40 ਹਜ਼ਾਰ ਅਸਾਮੀਆਂ ਖਤਮ ਕਰਨ ਦੇ ਵਿਰੋਧ ਵਿੱਚ ਖੁਣਖੁਣ ਕਲਾਂ ਬਿਜਲੀ ਘਰ ਵਿਖੇ ਟੀ.ਐੱਸ.ਯੂ. ਦੇ ਮੰਡਲ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਪਾਵਰਕਾਮ ਮੈਨੇਜ਼ਮੈਂਟ ਮੁਲਾਜ਼ਮ ਜਥੇਬੰਦੀਆਂ ਨਾਲ ਮੰਨੇ ਸਮਝੌਤਿਆਂ ਨੂੰ ਲਾਗੂ ਨਹੀਂ ਕਰ ਰਹੀ ਅਤੇ ਨਾ ਹੀ ਅਦਾਲਤੀ ਫੈਸਲਿਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮੁਲਾਜ਼ਮਾਂ ਨੂੰ ਭਾਰੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ।

Advertisements

ਅਦਾਲਤੀ ਹੁਕਮਾਂ ਦੇ ਬਾਵਜੂਦ ਪ੍ਰੋਬੇਸ਼ਨ ਪੀਰੀਅਡ ਵਾਲੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਨਹੀਂ ਦਿੱਤੀ ਜਾ ਰਹੀ, 1.12.2011 ਤੋਂ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੂੰ ਪੇਅ ਬੈਂਡ ਨਹੀਂ ਦਿੱਤਾ ਜਾ ਰਿਹਾ। 2016 ਤੋਂ ਪੇਅ ਰਿਵੀਜ਼ਨ ਨਹੀਂ ਕੀਤੀ ਜਾ ਰਹੀ ਅਤੇ ਪੰਜਾਬ ਦੇ ਮੁਲਾਜ਼ਮਾਂ ‘ਤੇ ਕੇਂਦਰ ਸਰਕਾਰ ਦਾ ਤਨਖਾਹ ਸਕੇਲ ਲਾਗੂ ਕਰਕੇ ਧੱਕਾ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਊਰਜਾ ਖੇਤਰ ਵਿੱਚ ਕੋਲ ਖਦਾਨਾਂ ਦਾ ਵਪਾਰੀਕਰਨ /ਨਿੱਜੀਕਰਣ ਬੰਦ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ, ਬਿਜਲੀ ਨਿਗਮਾਂ ਅੰਦਰ ਪੁਨਰ ਗਠਨ ਦੇ ਨਾਂ ‘ਤੇ 40000 ਅਸਾਮੀਆਂ ਖਤਮ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ। ਇਸ ਮੌਕੇ ਤੇ ਇੰਜੀਨੀਅਰ ਤੇਜਿੰਦਰ ਸਿੰਘ, ਸ਼ਿਵ ਦਾਸ਼ ਸਿੰਘ, ਰਾਮ ਕੁਮਾਰ, ਹਰਮੇਸ਼ ਮਸੀਹ, ਸੁਰੇਸ਼ ਕੁਮਾਰ, ਤਲਵਿੰਦਰ ਸਿੰਘ, ਰਜਿੰਦਰ ਕੁਮਾਰ, ਤੇਜਾ ਸਿੰਘ, ਲਵਦੀਪ ਸਿੰਘ, ਹਰਵਿੰਦਰ ਸਿੰਘ, ਜਗਜੀਤ ਸਿੰਘ, ਰਾਮ ਕੁਮਾਰ, ਹਰਮੇਸ਼ ਮਸੀਹ, ਸੁਰੇਸ਼ ਕੁਮਾਰ, ਤਲਵਿੰਦਰ ਸਿੰਘ, ਰਜਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here