ਜਿਲੇ ਵਿੱਚ 45 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 899

ਹਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1179 ਵਿਆਕਤੀਆਂ ਦੇ ਨਵੇਂ ਸੈਪਲ ਲੈਣ ਨਾਲ ਅਤੇ 1285 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 45 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 899 ਹੋ ਗਈ ਹੈ । ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 43422 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 39406 ਸੈਪਲ  ਨੈਗਟਿਵ। ਜਦਕਿ 3141 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 61 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 173 ਹੈ , ਤੇ 701 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 45 ਕੇਸ ਹੁਸ਼ਿਆਰਪੁਰ ਜਿਲੇ ਨਾਲ ਆਏ ਹਨ ਜਿਨਾਂ ਵਿੱਚੋ ਹੁਸ਼ਿਆਰਪੁਰ ਨਾਲ 12 ਦਸਮੇਸ਼ ਨਗਰ, ਉਨਾਂ ਰੋਡ , ਪੁਰ ਹੀਰਾਂ , ਦਾਣਾ ਮੰਡੀ , ਸ਼ਿਵਾਲਿਕ ਐਵਨਿਊ, ਲਾਜਵੰਤੀ ਨਗਰ, ਗੌਤਮ ਨਗਰ,  ਗੰੜਸੰਕਰ ਦੇ ਵਾਰਡ 9ਅਤੇ 10  ਨਾਲ ਸਬੰਧਿਤ 11 ਕੇਸ, ਪਾਲਦੀ ਬਲਾਕ ਨਾਲ 5 ਅਤੇ ਬਾਕੀ ਕੇਸ ਟਾਂਡਾ , ਪੋਸੀ , ਮੰਡ ਭੰਡੇਰ ਅਤੇ ਚੱਕੋਵਾਲ ਸਿਹਤ ਬਲਾਕਾਂ ਨਾਲ ਸਬੰਧਿਤ  ਹਨ ।  ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ  ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ । ਮਿਸ਼ਨ ਫਹਿਤ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ  ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here