ਸ਼ਹਿਰ ਤੋਂ ਆਵਾਰਾ ਪਸ਼ੂਆਂ ਨੂੰ ਫੜ ਕੇ ਫਲਾਹੀ ਕੈਟਲ ਪੌਂਡ ਛੱਡਣ ਦੀ ਮੁਹਿੰਮ ਜਾਰੀ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ ਵਾਸੀਆਂ ਨੂੰ ਆਵਾਰਾਂ ਜਾਨਵਰਾਂ ਤੋਂ ਨਿਜਾਤ ਦਿਵਾਉਣ ਲਈ ਮੁਹਿੰਮ ਲਗਾਤਾਰ ਜਾਰੀ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹਿਰੀ ਖੇਤਰਾਂ ‘ਚੋ ਆਵਾਰਾਂ ਪਸ਼ੂਆਂ ਨੂੰ ਫੜ ਕੇ ਫਲਾਹੀ ਕੈਟਲ ਪੌਂਡ ਵਿਖੇ ਲਿਜਾਇਆ ਜਾ ਰਿਹਾ ਹੈ।

Advertisements

ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਨਗਰ ਨਿਗਮ, ਪਸ਼ੂ ਪਾਲਣ ਵਿਭਾਗ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ 10 ਦੇ ਕਰੀਬ ਪਸ਼ੂਆਂ ਨੂੰ ਕੈਟਲ ਪੌਂਡ ਫਲਾਹੀ ਵਿਖੇ ਲਿਜਾਇਆ ਜਾ ਚੁੱਕਿਆ ਹੈ ਅਤੇ ਇਹ ਕੰਮ ਲਗਾਤਾਰ ਇਸੇ ਤਰਾਂ ਜਾਰੀ ਰਹੇਗਾ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਸ਼ੂਆਂ ਨੂੰ ਸੜਕਾਂ ‘ਤੇ ਖੁੱਲਾ ਨਾ ਛੱਡਣ ਜੋ ਕਿ ਹਾਦਸਿਆਂ ਦਾ ਕਾਰਨ ਬਣਦੇ ਹਨ। ਉਨਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਡਾ. ਮਨਮੋਹਨ ਦਰਦੀ, ਸਮਾਜ ਸੇਵੀ ਅਸ਼ਵਨੀ ਗੈਂਦ, ਸੈਨੀਟਰੀ ਇੰਸਪੈਕਟਰ ਅਸ਼ਵਨੀ ਕੁਮਾਰ ਦਾ ਵਿਸ਼ੇਸ਼ ਯੋਗਦਾਨ ਹੈ।

LEAVE A REPLY

Please enter your comment!
Please enter your name here