ਵਧੀਕ ਡਿਪਟੀ ਕਮਿਸ਼ਨਰ ਨੇ ਸਤੰਬਰ ਤੱਕ ਲਗਾਏ ਜਾ ਰਹੇ ਆਨਲਾਇਨ ਜਾਬ ਮੇਲੇ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

job fair

ਜਲੰਧਰ(ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਲੰਧਰ ਵਿਸ਼ੇਸ਼ ਸਾਰੰਗਲ ਵਲੋਂ ਅੱਜ 24 ਤੋਂ 30 ਸਤੰਬਰ 2020 ਤੱਕ ਹਫ਼ਤਾ ਭਰ ਚੱਲਣ ਵਾਲੇ ਆਨਲਾਇਨ ਜਾਬ ਮੇਲੇ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

Advertisements

ਸਾਰੰਗਲ ਜੋ ਕਿ ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫ਼ਸਰ ਵੀ ਹਨ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਜਾਬ ਮੇਲਾ ਆਨਲਾਇਨ ਜ਼ਰੀਏ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਵਾਲਿਆਂ ਨਾਲ ਜੋੜੇਗਾ।

ਸਾਰੰਗਲ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਆਨਲਾਇਨ ਰੋਜਗਾਰ ਮੇਲੇ ਦੌਰਾਨ 10000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਦੀ ਪੇਸ਼ਕਸ ਕੀਤੀ ਜਾਵੇਗੀ, ਜਿਸ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਜਾਬ ਮੇਲੇ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਦਯੋਗਪਤੀਆਂ ਨੂੰ ਕਿਸ ਤਰਾਂ ਦੇ ਹੁਨਰਮੰਦ ਕਾਮਿਆਂ ਦੀ ਜਰੂਰਤ ਹੈ, ਬਾਰੇ ਜਾਣਨ ਲਈ ਉਨਾਂ ਨਾਲ ਲਗਾਤਾਰ ਮੀਟਿੰਗਾਂ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਇਸ ਨਾਲ ਜਿਥੇ ਉਦਯੋਗਾਂ ਨੂੰ ਉਨਾਂ ਦੀ ਲੋੜ ਅਨੁਸਾਰ ਹੁਨਰਮੰਦ ਅਤੇ ਪੜੇ-ਲਿਖੇ ਨੌਜਵਾਨ ਸ਼ਕਤੀ ਮਿਲ ਸਕੇਗੀ ਉਥੇ ਹੀ ਨੌਜਵਾਨਾਂ ਨੂੰ ਸਮਰੱਥਾ ਅਨੁਸਾਰ ਰੋਜ਼ਗਾਰ ਪ੍ਰਾਪਤੀ ਹੋ ਸਕੇਗੀ।

ਸਾਰੰਗਲ ਨੇ ਦੱਸਿਆ ਕਿ ਇਹ ਆਨਲਾਇਨ ਜਾਬ ਮੇਲਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਘਰ-ਘਰ ਨੌਕਰੀ’ ਮਿਸ਼ਨ ਤਹਿਤ ਕਰਵਾਇਆ ਜਾ ਰਿਹਾ ਹੈ ਜਿਸ ਦਾ ਮੁੱਖ ਮੰਤਵ ਹਰ ਯੋਗ ਨੌਜਵਾਨ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨਾਂ ਕਿਹਾ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਆਨਲਾਇਨ ਰੋਜ਼ਗਾਰ ਮੇਲੇ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਾਪਤ ਹੋ ਸਕਣਗੇ।

ਸਾਰੰਗਲ ਨੇ ਕਿਹਾ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਆਨਲਾਇਨ ਰੋਜ਼ਗਾਰ ਮੇਲੇ ਲਈ ਸੁਚਾਰੂ ਵਿਵਸਥਾ ਪ੍ਰਣਾਲੀ ਨੂੰ ਅਪਣਾਇਆ ਜਾ ਰਿਹਾ ਹੈ ਤਾਂ ਜੋ ਇਸ ਵਿੱਚ ਸ਼ਿਰਕਤ ਕਰਨ ਵਾਲੇ ਨੌਜਵਾਨਾਂ ਨੂੰ ਕਿਸੇ ਤਰਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪਣੇ ਆਪ ਨੂੰ www.pgrkam.com ਦੇ ਰਜਿਸਟਰਡ ਕਰਨ ਨੂੰ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਟੈਲੀਫੋਨ ਨੰ : 0181-2225791 ਅਤੇ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸੁਨੀਤਾ ਕਲਿਆਣ, ਡਿਪਟੀ ਸੀ.ਈ.ਓ. ਦੀਪਕ ਭੱਲਾ, ਪਲੇਸਮੈਂਟ ਅਫ਼ਸਰ ਪੈਰੀ ਸੈਣੀ, ਕਰੀਅਰ ਕਾਊਂਸਲਰ ਜਸਵੀਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here