ਲੋਕਾਂ ਨੂੰ ਕੋਵਿਡ-19 ਦਾ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ ਵਾਸਤੇ ਜਨ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ‘ਤੇ ਜ਼ੋਰ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲਾ ਜਲੰਧਰ ਵਿਖੇ ਕੋਵਿਡ-19 ਮਹਾਂਮਾਰੀ ਦਾ ਟਾਕਰਾ ਕਰਨ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪ੍ਰਮੁੱਖ ਸਕੱਤਰ ਜਨਰਲ ਪ੍ਰਸ਼ਾਸਨ ਅਲੋਕ ਸ਼ੇਖਰ ਨੇ ਕਿਹਾ ਕਿ ਉਨਾਂ ਵਲੋਂ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਮਹਾਂਮਾਰੀ ਦਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਵਾਧੂ ਸਿਹਤ ਅਮਲਾ ਤਾਇਨਾਤਾ ਕਰਨ ਦਾ ਮੁੱਦਾ ਸੂਬਾ ਸਰਕਾਰ ਪਾਸ ਉਠਾਇਆ ਜਾਵੇਗਾ। ਪ੍ਰਮੁੱਖ ਸਕੱਤਰ ਜਿਨਾਂ ਵਲੋਂ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਮੱਦੇ ਨਜ਼ਰ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਸੀ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਕੋਵਿਡ-19 ਮਹਾਂਮਾਰੀ ਦੌਰਾਨ ਮੋਹਰਲੀ ਕਤਾਰ ਵਿੱਚ ਭੂਮਿਕਾ ਨਿਭਾਉਣ ਵਾਲੇ ਵਿਭਾਗਾਂ, ਖਾਸ ਕਰਕੇ ਸਿਹਤ ਵਿਭਾਗ ਵਲੋਂ ਜੋ ਅਣਥੱਕ ਯਤਨ ਕੀਤੇ ਜਾ ਰਹੇ ਹਨ , ਉਹ ਸ਼ਲਾਘਾ ਯੋਗ ਹਨ।

Advertisements

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸਿਹਤ ਵਿਭਾਗ ਨੂੰ ਹੋਰ ਅਮਲਾ ਮੁਹੱਈਆ ਕਰਵਾਉਣ ਦੀ ਕੀਤੀ ਗਈ ਮੰਗ ‘ਤੇ ਬੋਲਦਿਆਂ ਅਲੋਕ ਸ਼ੇਖਰ ਨੇ ਕਿਹਾ ਕਿ ਉਨਾਂ ਵਲੋਂ ਇਹ ਮੁੱਦਾ ਪੰਜਾਬ ਸਰਕਾਰ ਪਾਸ ਉਠਾਇਆ ਜਾਵੇਗਾ ਤਾਂ ਕਿ ਮਰੀਜ਼ਾਂ ਦੀ ਚੰਗੀ ਤਰਾਂ ਦੇਖ ਭਾਲ ਕਰਨ ਤੋਂ ਇਲਾਵਾ ਮੌਜੂਦਾ ਸਟਾਫ਼ ‘ਤੇ ਕੰਮ ਦੇ ਦਬਾਅ ਨੂੰ ਘਟਾਇਆ ਜਾ ਸਕੇ। ਉਨਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਕੋਵਿਡ-19 ਦਾ ਅੱਗੇ ਆ ਕੇ ਟੈਸਟ ਕਰਵਾਉਣ ਪ੍ਰਤੀ ਜਾਗਰੂਕ ਕਰਨ ਲਈ ਚੱਲ ਰਹੀ ਜਾਗਰੂਕਤਾ ਮੁਹਿੰਮ ਨੂੰ ਪੋਲੀਓ ਟੀਕਾਕਰਨ ਜਾਗਰੂਕਤਾ ਮੁਹਿੰਮ ਦੀ ਤਰਾਂ ਚਲਾਇਆ ਜਾਵੇਗ ਤਾਂ ਜੋ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀ ਜਲਦੀ ਪਹਿਚਾਣ ਕਰਕੇ ਉਨਾਂ ਦਾ ਇਲਾਜ ਯਕੀਨੀ ਬਣਾਇਆ ਜਾ ਸਕੇ। ਪ੍ਰਮੁੱਖ ਸਕੱਤਰ ਨੇ ਜ਼ਿਲਾ ਪ੍ਰਸ਼ਾਸਨ ਨੂੰ ਵਿਸ਼ਵਾਸ ਦੁਆਇਆ ਕਿ ਸੂਬਾ ਸਰਕਾਰ ਪਾਸ ਸਾਧਨਾਂ ਅਤੇ ਮਨੁੱਖੀ ਸਰੋਤਾਂ ਦੀ ਕੋਈ ਘਾਟ ਲਈ ਹੈ ਅਤੇ ਉਨਾਂ ਦੀ ਲੋੜ ਅਨੁਸਾਰ ਵਾਧੂ ਅਮਲਾ ਇਥੇ ਤਾਇਨਾਤ ਕੀਤਾ ਜਾਵੇਗਾ।

ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਯਤਨਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸ਼ੇਖਰ ਨੇ ਵਿਸ਼ਵਾਸ਼ ਦੁਆਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜ਼ਿਲਾ ਪ੍ਰਸ਼ਾਸਨ ਨੂੰ ਕੋਵਿਡ-19 ਖਿਲਾਫ਼ ਲੜਾਈ ਵਿੱਚ ਪੂਰਾ ਸਹਿਯੋਗ ਅਤੇ ਸਹਾਇਤਾ ਮਹੱਈਆ ਕਰਵਾਈ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਪ੍ਰਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ ਗਿਆ। ਉਨਾਂ ਦੱਸਿਆ ਕਿ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਲਈ ਸਿਵਲ ਹਸਪਤਾਲ ਅਤੇ ਹੋਰਨਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਲੋੜ ਅਨੁਸਾਰ ਬੈਡ ਉਪਲਬੱਧ ਹਨ। ਸ੍ਰੀ ਥੋਰੀ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਨੂੰ ਮਿਆਰੀ ਇਲਾਜ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ ਇਨਾਂ ਮਰੀਜ਼ਾਂ ਦੀਆਂ ਲੋੜੀਂਦੀਆਂ ਲੋੜਾਂ ਨੂੰ ਪੂਰਾ ਕਰਨ ਤੋਂ ਇਲਾਵਾ ਪੌਸ਼ਟਿਕ ਭੋਜਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਪਹਿਲਾਂ ਹੀ ਲੋਕਾਂ ਨੂੰ ਸੁਰੱਖਿਆ ਨਿਯਮਾਂ ਨੂੰ ਅਪਣਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੌਕੇ ਨਗਰ ਨਿਗਮ ਕਮਿਸ਼ਨਰ ਕਰੁਨੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ, ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ, ਜਾਇੰਟ ਕਮਿਸ਼ਨਰ ਸ਼ਾਇਰੀ ਮਲਹੋਤਰਾ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਸਿਵਲ ਸਰਜਨ ਡਾ.ਗੁਰਿੰਦਰ ਚਾਵਲਾ, ਮੈਡੀਕਲ ਸੁਪਰਡੰਟ ਡਾ.ਮਨਦੀਪ ਕੌਰ, ਸਹਾਇਕ ਸਿਵਲ ਸਰਜਨ ਡਾ.ਗੁਰਮੀਤ ਕੌਰ ਦੁੱਗਲ, ਐਸ.ਐਮ.ਓ. ਡਾ.ਕਸ਼ਮੀਰੀ ਲਾਲ, ਡਾ.ਸਤੀਸ਼ ਕੁਮਾਰ, ਡਾ.ਪਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here