ਜ਼ਿਲਾ ਮੈਜਿਸਟਰੇਟ ਨੇ ਪਿੰਡ ਰੌੜੀਆਂ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਜ਼ਿਲੇ ਦੇ ਪਿੰਡ ਰੌੜੀਆਂ ਨੂੰ ਮਾਈਕ੍ਰੋ ਕੰਟੇਨਮੈਂਨ ਜ਼ੋਨ ਐਲਾਨਿਆ ਹੈ।

Advertisements

ਜ਼ਿਲਾ ਮੈਜਿਸਟ੍ਰੇਟ ਵਲੋਂ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਜਾਰੀ ਕੀਤੇ ਹੁਕਮਾਂ ਅਨੁਸਾਰ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਇਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਸੰਪਰਕ ਟਰੇਸਿੰਗ ਕਰਨਗੀਆਂ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ। ਹੁਕਮਾਂ ਅਨੁਸਾਰ ਸੰਵੇਦਨਸ਼ੀਲ ਥਾਵਾਂ ‘ਤੇ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ।

ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 14 ਦਿਨ ਦੀ ਹੋਵੇਗੀ। ਉਨਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here