ਜਿਲੇ ਵਿੱਚ 10 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 936

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1494 ਵਿਆਕਤੀਆਂ ਦੇ ਨਵੇਂ ਸੈਪਲ ਲੈਣ ਨਾਲ ਅਤੇ 1084 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 10 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 926 ਹੋ ਗਈ ਹੈ ਅਤੇ ਇਕ ਮੌਤ ਹੋਰ ਹੋਣ ਨਾਲ ਮੌਤਾਂ ਦੀ ਗਿਣਤੀ 26 ਹੋ ਗਈ ਹੈ । ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 46041 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 41676 ਸੈਪਲ  ਨੈਗਟਿਵ,  ਜਦਕਿ 3456 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 61 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 172 ਹੈ ਤੇ 738 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 10 ਕੇਸ ਹੁਸ਼ਿਆਰਪੁਰ ਜਿਲੇ ਨਾਲ ਆਏ ਹਨ ਜਿਨਾਂ ਵਿੱਚੋ ਹੁਸ਼ਿਆਰਪੁਰ ਸ਼ਹਿਰ ਨਾਲ ਮਾਲ ਰੋਡ 4,  ਦਸੂਹਾ 1, ਮੁਕੇਰੀਆਂ 2,  ਹਾਜੀਪੁਰ ਨਾਲ 1 ਸਿਹਤ ਬਲਾਕਾਂ ਨਾਲ ਸਬੰਧਿਤ ਹਨ ਅਤੇ ਇਕ ਮੌਤ ਬਜਵਾੜਾ ਨਿਵਾਸੀ 45 ਸਾਲਾ ਔਰਤ  ਦੀ ਗੁਰੂ ਨਾਨਕ ਮੈਡੀਕਲ ਕਾਲਿਜ ਤੋ ਰਿਪੋਟ ਹੋਈ ਹੈ ।  ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ  ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ।  ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ

LEAVE A REPLY

Please enter your comment!
Please enter your name here