ਨਸ਼ਾ ਛੱਡਣ ਦਾ ਕੋਰਸ ਪੂਰਾ ਕਰਨ ਵਾਲੇ ਵਿਅਕਤੀਆਂ ਲਈ ਕੀਤਾ ਵਿਦਾਇਗੀ ਸਮਾਗਮ ਦਾ ਆਯੋਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਿਛਲੇ ਪੰਜ ਦਹਾਕਿਆਂ ਤੋਂ ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ 2001 ਤੋਂ ਹੁਸ਼ਿਆਰਪੁਰ ਵਿਖੇ ਸਫਲਤਾ ਪੂਰਵਕ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ੇ ਛੱਡਣ ਦਾ ਇਲਾਜ ਕੋਰਸ ਪੂਰਾ ਕਰਕੇ ਜਾ ਰਹੇ ਵਿਅਕਤੀਆਂ ਲਈ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਕੀਰਤਨ ਪ੍ਰਮੋਸ਼ਨ ਸੁਸਾਇਟੀ ਪੰਜਾਬ ਦੇ ਪ੍ਰਧਾਨ ਭਾਈ ਸਰਬਜੀਤ ਸਿੰਘ ਨੂਰਪੁਰੀ ਕਪੂਰਥਲਾ ਵਾਲੇ ਸ਼ਾਮਲ ਹੋਏ।

Advertisements

ਇਸ ਸਮੇਂ ਭਾਈ ਸਰਬਜੀਤ ਸਿੰਘ ਜੀ ਨੂਰਪੁਰੀ ਅਤੇ ਉਨਾਂ ਨਾਲ ਆਏ ਹੋਏ ਭਾਈ ਸੰਤੋਖ ਸਿੰਘ ਜੀ ਜਲੰਧਰ ਵਾਲੇ, ਭਾਈ ਖੁਸ਼ਵੰਤ ਸਿੰਘ ਜੀ ਸੋਹਲਪੁਰ, ਭਾਈ ਗੁਰਪ੍ਰੀਤ ਸਿੰਘ ਜੀ ਕੰਧਾਲਾ ਅਤੇ ਕੇਂਦਰ ਦੇ ਗੁਰਬਾਣੀ ਥ੍ਰੈਪਿਸਟ ਸ ਅਮਰੀਕ ਸਿੰਘ ਕਬੀਰਪੁਰ ਨੇ ਗੁਰਬਾਣੀ ਅਤੇ ਗੁਰ ਇਤਿਹਾਸ ਵਿੱਚੋਂ ਵੱਖ-ਵੱਖ ਪ੍ਰਮਾਣ ਦੇ ਕੇ ਨਸ਼ੇ ਛੱਡਣ ਦਾ ਇਲਾਜ ਕੋਰਸ ਪੂਰਾ ਕਰਕੇ ਜਾ ਰਹੇ ਵਿਅਕਤੀਆਂ ਨੂੰ ਨਸ਼ਾ ਮੁਕਤ ਜਿਊਣ ਲਈ ਪ੍ਰੇਰਿਤ ਕੀਤਾ। ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਬਾਹਰੋਂ ਆਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮੂਹ ਮਰੀਜ਼ਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਇੱਕ ਜਿੰਮੇਵਾਰ ਨਾਗਰਿਕ ਦੀ ਜਿੰਦਗੀ ਜਿਊਣ ਲਈ ਪ੍ਰੇਰਿਆ। ਸਮਾਗਮ ਦੀ ਸਮਾਪਤੀ ਉਪਰੰਤ ਬਾਹਰੋਂ ਆਏ ਸਮੂਹ ਮਹਿਮਾਨਾਂ ਨੂੰ ਕੇਂਦਰ ਵਲੋਂ ਯਾਦ ਚਿੰਨ ਭੇਂਟ ਕੀਤੇ ਗਏ। ਇਸ ਮੌਕੇ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਹਰ

LEAVE A REPLY

Please enter your comment!
Please enter your name here